10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

ਅੰਮ੍ਰਿਤਸਰ, 24 ਜਨਵਰੀ 2024-

               10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਾਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਇਨਾਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ। ਉਨਾਂ ਸਾਬਕਾ ਸੈਨਿਕ ਅਤੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੈਲੀ ਵਿੱਚ ਜ਼ਰੂਰ ਭਾਗ ਲੈਣ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ਤੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਉਹ ਪੈਨਸ਼ਨਾਂ ਸਬੰਧੀ ਜ਼ਰੂਰੀ ਕਾਗਜ਼ਾਤ ਵੀ ਨਾਲ ਲੈ ਕੇ ਆਉਣ ਤਾਂ ਜੋ ਮੌਕੇ ਤੇ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

[wpadcenter_ad id='4448' align='none']