One crore help to the family ਮੁੱਖ ਮੰਤਰੀ ਭਗਵੰਤ ਮਾਨ ਅੱਜ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਵਾਲਿਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ
also read :- ਕਰਨਾਲ ‘ਚ NRI ਦੇ ਘਰ ਦੇ ਬਾਹਰ ਫਾਇਰਿੰਗ : ਕਾਰ ‘ਚ ਆਏ 4-5 ਬਦਮਾਸ਼
ਮੁੱਖ ਮੰਤਰੀ ਨੇ ਕਿਹਾ ਕਿ ਅਜੈ ਸਿੰਘ ਦੇ ਨਾਂ ਉਤੇ ਪਿੰਡ ਵਿਚ ਇੱਕ ਖੇਡ ਸਟੇਡੀਅਮ ਬਣੇਗਾ ਅਤੇ ਸਕੂਲ ਦਾ ਨਾਮ ਵੀ ਸ਼ਹੀਦ ਦੇ ਨਾਮ ਉਤੇ ਹੋਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਦੀ ਭੈਣ ਬੀਏ ਦੀ ਪੜ੍ਹਾਈ ਕਰ ਰਹੀ ਹੈ, ਜਦੋਂ ਉਨ੍ਹਾਂ ਦੀ ਪੜਾਈ ਪੂਰੀ ਹੋ ਜਾਵੇਗੀ ਤਾਂ ਅਸੀਂ ਉਸ ਨੂੰ ਸਰਕਾਰੀ ਨੌਕਰੀ ਦੇਵਾਂਗੇ।One crore help to the family