Sunday, January 19, 2025

ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

Date:

ਅੰਮ੍ਰਿਤਸਰ, 25 ਜਨਵਰੀ 2024 :

               ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾਂ ਨਾਲ ਸਰਹੱਦੀ ਪੱਟੀ ਵਿਚ ਕੰਮ ਕਰ ਰਹੀਆਂ ਇੰਨਾ ਕਮੇਟੀਆਂ ਨੂੰ ਉਤਸ਼ਾਹ ਮਿਲੇਗਾ ਅਤੇ ਉਹ ਹੋਰ ਵਧੀਆ ਕੰਮ ਕਰਨ ਲਈ ਅੱਗੇ ਆਉਣਗੇ।

            ਦੱਸਣਯੋਗ ਹੈ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗ੍ਹਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ। 

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...