Monday, January 20, 2025

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Date:

ਅੰਮ੍ਰਿਤਸਰ 25 ਜਨਵਰੀ 2024–

ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸੰਸਥਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮੇਂ ਸੰਸਥਾ ਦੇ ਸਿਖਿਆਰਥੀਆਂ ਵੱਲੋਂ ਵੋਟਰ ਦਿਵਸ ਦੇ ਸਬੰਧ ਵਿੱਚ ਪੇਂਟਿੰਗ ਮੁਕਾਬਲੇ , ਸੰਗੀਤ, ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਰੰਗੋਲੀ ਬਣਾਈ ਗਈ। ਸੰਸਥਾ ਦੇ ਸਮੂਹ ਸਟਾਫ਼ ਅਤੇ ਸਿਖਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਤੇ ਵੋਟਰ ਪ੍ਰਣ ਲਿਆ ਗਿਆ। ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਵੱਲੋਂ ਸੰਸਥਾ ਦੇ  ਇੰਸਟਰਕਟਰ ਚੰਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਸ਼ਲਾਘਾਯੋਗ ਕੰਮ ਕਰਨ ਤੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਟਾਫ਼ ਅਤੇ ਸਿਖਿਆਰਥੀਆਂ ਨੂੰ ਵੀ ਲੋਕ ਭਲਾਈ ਦੇ ਕੰਮਾਂ ਨੂੰ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਮੇਂ ਵਿਧਾਨ ਸਭਾ ਹਲਕਾ 017 ਅੰਮ੍ਰਿਤਸਰ ਕੇਂਦਰੀ ਦੇ ਨੋਡਲ ਅਫ਼ਸਰ ਸਵੀਪ ਸ੍ਰ ਬਰਿੰਦਰਜੀਤ ਸਿੰਘ, ਸੰਸਥਾ ਦੇ ਨੋਡਲ ਅਫ਼ਸਰ ਸਵੀਪ ਸ੍ਰ ਜਗਰਾਜ ਸਿੰਘ ਪੰਨੂੰ , ਪਰਮਜੀਤ ਸਿੰਘ ਟਰੇਨਿੰਗ ਅਫ਼ਸਰ, ਹਰਵਿੰਦਰ ਸਿੰਘ , ਰਵਿੰਦਰ ਸਿੰਘ , ਚੰਨਪ੍ਰੀਤ ਸਿੰਘ, ਰਣਜੀਤ ਸਿੰਘ , ਗਗਨਦੀਪ ਸਿੰਘ , ਨਵਜੋਤ ਸ਼ਰਮਾ , ਨਵਜੋਤ ਜੋਸ਼ੀ ( ਸਾਰੇ ਇੰਸਟਰਕਟਰ ) , ਸਟਾਫ਼ ਮੈਂਬਰ ਅਤੇ ਸਿਖਿਆਰਥੀ  ਹਾਜ਼ਰ ਸਨ ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...