ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ : ਹਰਭਜਨ ਸਿੰਘ ਈਟੀਓ

ਇਲਾਜ ਕੀਤਾ ਜਾਂਦਾ ਹੈ।  ਬਠਿੰਡਾ ਵਿਖੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਮੁਲਤਾਨੀਆਂ ਪੁਲ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਖੇਤੀਬਾੜੀ ਲਈ 100 ਪ੍ਰਤੀਸ਼ਤ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਨੂੰ ਚਾਲੂ ਕੀਤਾ ਗਿਆ, ਜਿਸ ਤੋਂ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ਲਈ ਘੱਟ ਲਾਗਤ ‘ਤੇ ਕੋਲਾ ਮਿਲ ਰਿਹਾ ਹੈ। ਹੁਣ ਤੱਕ ਇਸ ਖਾਣ ਤੋਂ 33 ਲੱਖ ਮੀਟਰਕ ਟਨ ਕੋਲਾ ਪ੍ਰਾਪਤ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਰਾਜ ਦੀਆਂ ਵੱਖ ਵੱਖ ਸੜਕਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੇ 12 ਟੋਲ-ਪਲਾਜਾ ਨੂੰ ਬੰਦ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਮ ਜਨਤਾ ਨੂੰ ਲਗਭਗ 185 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਸ ਤੋਂ ਪਹਿਲਾਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਰੇਡ ਕਮਾਂਡਰ ਸ਼੍ਰੀ ਮਨੋਜ ਅਗਰਵਾਲ, ਪੀਪੀਐਸ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਹੋਰ ਪੁਲਿਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਆਦਿ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।

ਇਸ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਆਜ਼ਾਦੀ ਘੁਲਾਟੀਆਂ, ਪੁਲਿਸ ਤੇ ਫ਼ੌਜ ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ ਤੋਂ ਇਲਾਵਾ ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।

        ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸੁਮੀਤ ਮਲਹੋਤਰਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸਡੀਅਮ ਬਠਿੰਡਾ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਸ. ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ। 

[wpadcenter_ad id='4448' align='none']