School Closed
ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ‘ਤੇ ਸਹਾਰਨਪੁਰ, ਗੋਰਖਪੁਰ, ਮਊ ਅਤੇ ਲਖੀਮਪੁਰ ਖੀਰੀ ਦੇ ਸਕੂਲ 31 ਜਨਵਰੀ ਤੱਕ ਬੰਦ ਰਹਿਣਗੇ।
ਸਹਾਰਨਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਡਾਕਟਰ ਦਿਨੇਸ਼ ਚੰਦਰ ਨੇ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਪਹਿਲੀ ਤੋਂ 8ਵੀਂ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਮਊ ਜ਼ਿਲ੍ਹੇ ਵਿੱਚ ਵੀ ਜ਼ਿਲ੍ਹਾ ਮੈਜਿਸਟਰੇਟ ਨੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 31 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਦੂਜੇ ਪਾਸੇ ਗੋਰਖਪੁਰ ਅਤੇ ਲਖੀਮਪੁਰ ਖੀਰੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ’ਤੇ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਦੀਆਂ ਛੁੱਟੀਆਂ 30 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।
READ ALSO;ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹਾਲਾਂਕਿ ਇਸ ਸਮੇਂ ਦੌਰਾਨ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਵਿਭਾਗੀ ਕੰਮ ਕਰਦੇ ਰਹਿਣਗੇ। 12ਵੀਂ ਜਮਾਤ ਤੱਕ ਦੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਲਿਆ ਗਿਆ ਹੈ।
School Closed