Sunday, December 29, 2024

ਜਲਾਲਾਬਾਦ ‘ਚ ਦਰੱਖਤ ਨਾਲ ਟਕਰਾਈ ਸਰਕਾਰੀ ਬੱਸ, ਕਈ ਸਵਾਰੀਆਂ ਜਖ਼ਮੀ

Date:

 Punjab Roadways Bus Accident 

ਪੰਜਾਬ ਦੇ ਕਈ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਦੇ ਨਾਲ ਨਾਲ ਸੰਘਣੀ ਧੁੰਦ ਵੀ ਪੈ ਰਹੀ ਹੈ। ਜਿਸ ਕਾਰਨ ਵਿਜ਼ੀਵਿਲਟੀ ਕਰੀਬ ਕਰੀਬ ਜ਼ੀਰੋ ਹੀ ਹੈ। ਧੁੰਦ ਕਾਰਨ ਸਫ਼ਰ ਕਰਨ ਵਾਲਿਆਂ ਨੂੰ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲਾਲਾਬਾਦ ਵਿੱਚ ਅੱਜ ਸਵੇਰੇ ਸੜਕ ਹਾਦਸਾ ਵਾਪਰ ਗਿਆ। ਜਿਸ ਵਿੱਚ ਕਈ ਲੋਕ ਜਖ਼ਮੀ ਦੱਸੇ ਜਾ ਰਹੇ ਹਨ।

ਜਲਾਲਾਬਾਦ ਤੋਂ ਦਿੱਲੀ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਸ਼੍ਰੀ ਮੁਕਤਸਰ ਸਾਹਿਬ ਡਿਪੂ ਦੀ ਇਹ ਬੱਸ ਕਰੀਬ 40 ਸਵਾਰੀਆਂ ਲੈਕੇ ਜਲਾਲਾਬਾਦ ਤੋਂ ਸਵੇਰੇ ਪੌਣੇ ਕੁ ਪੰਜ ਵਜੇ ਰਵਾਨਾ ਹੋਈ ਸੀ ਜਿਸ ਤੋਂ ਬਾਅਦ ਬੱਸ ਚੱਕ ਸੈਦੋਕਾ ਨਜ਼ਦੀਕ ਪਹੁੰਚਕੇ ਧੁੰਦ ਦੇ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਜਖਮੀ ਦੱਸੀਆਂ ਜਾ ਰਹੀਆਂ ਹਨ।

READ ALSO:ਅਮਿੱਟ ਯਾਦਾਂ ਛੱਡਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਹੋਇਆ ਸਮਾਪਤ

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਲਾਲਾਬਾਦ ਤੋਂ ਤੜਕੇ ਪੌਣੇ ਕੁ 5 ਵਜੇ ਦਿੱਲੀ ISBT (ਇੰਟਰ ਸਟੇਟ ਬੱਸ ਟਰਮੀਨਲ) ਜਾਣ ਵਾਲੀ ਪੰਜਾਬ ਰੋਡਵੇਅ ਸ਼੍ਰੀ ਮੁਕਤਸਰ ਸਾਹਿਬ ਡੀਪੂ ਦੀ ਬੱਸ ਭਾਰੀ ਧੁੰਦ ਕਾਰਨ ਸੜਕ ਤੋਂ ਹੇਠਾਂ ਉੱਤਰਕੇ ਬਿਜਲੀ ਦੇ ਖੰਭੇ ਅਤੇ ਸੜਕ ਕਿਨਾਰੇ ਲੱਗੇ ਇੱਕ ਸਫੈਦੇ ਦੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਕੌਮੀ ਰਾਜਮਾਰਗ ਨੰਬਰ 754 ਤੇ ਪਿੰਡ ਚੱਕ ਸੈਦੋਕਾ ਨਜ਼ਦੀਕ ਵਾਪਰਿਆ।

ਹਾਦਸੇ ਵਿੱਚ 5-6 ਸਵਾਰੀਆਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਬੱਸ ਦੇ ਡਰਾਇਵਰ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਬੱਸ ਦੇ ਕੰਡਕਟਰ ਮੁਤਾਬਿਕ ਬੱਸ ਵਿੱਚ ਕਰੀਬ 40 ਸਵਾਰੀਆਂ ਸਵਾਰ ਸਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਐਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਜਿੱਥੇ ਜਖ਼ਮੀਆਂ ਦਾ ਇਲਾਜ਼ ਚੱਲ ਰਿਹਾ ਹੈ।

 Punjab Roadways Bus Accident 

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...