ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡੀ.ਐਮ. ਕਾਲਜ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 30 ਜਨਵਰੀ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ ਡੀ.ਐਮ. ਕਾਲਜ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨਸ਼ਿਆਂ ਤੋਂ ਦੂਰ ਰਹਿਣ, ਸੀਟ ਬੈਲਟ ਦੀ ਵਰਤੋਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲੇਨ ਡਰਾਈਵਿੰਗ ਤੋਂ ਇਲਾਵਾ  ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।
  ਏ ਐਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸਨ ਸੈਲ ਮੋਗਾ  ਨੇ ਸੰਬੋਧਨ ਕਰਦਿਆਂ ਕਿਹਾ ਕਿ  ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।

[wpadcenter_ad id='4448' align='none']