Important announcement about March 23 ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ 23 ਮਾਰਚ ਪੂਰੇ ਦੇਸ਼ ਲਈ ਕੋਈ ਆਮ ਦਿਨ ਨਹੀਂ ਹੈ। ਇਸ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ ਸੀ ਪਰ ਉਨ੍ਹਾਂ ਦੇ ਵਿਚਾਰ ਅੱਜ ਤੱਕ ਜਿਊਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਫ਼ਾਂਸੀ ਦਾ ਰੱਸਾ ਚੁੰਮਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ 75 ਸਾਲਾਂ ਬਾਅਦ ਵੀ ਗਲੀਆਂ, ਨਾਲੀਆਂ, ਟੋਭਿਆਂ ਦੇ ਮਸਲਿਆਂ ਨੂੰ ਲੈ ਕੇ ਬੈਠੇ ਹੋਏ ਹਾਂ ਅਤੇ ਬਜ਼ੁਰਗ ਇਹ ਕਹਿੰਦੇ ਵੀ ਦੇਖੇ ਜਾ ਸਕਦੇ ਹਨ ਕਿ ਇਹਦੇ ਨਾਲੋਂ ਤਾਂ ਅੰਗਰੇਜ਼ਾਂ ਦਾ ਰਾਜ ਚੰਗਾ ਸੀ। Important announcement about March 23
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵਰਗੇ ਹੀ ਲੋਕਾਂ ਦੀ ਵਿਚਾਰਧਾਰਾ ਬਦਲਣ ਵਾਲੇ ਹੁੰਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਮਿਊਜ਼ੀਅਮ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਇਕ ਗਲੀ ਬਣਾਈ ਜਾਵੇਗੀ, ਜਿਸ ‘ਚ ਸ਼ਹੀਦ ਭਗਤ ਸਿੰਘ ਦੇ ਜੀਵਨ ਦੀਆਂ ਯਾਦਗਾਰਾਂ ਅਤੇ ਤਸਵੀਰਾਂ ਲਾਈਆਂ ਜਾਣਗੀਆਂ। ਮਿਊਜ਼ੀਅਮ ‘ਚ 5ਡੀ ਮੂਵੀ ਤਿਆਰ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਨੇ ਪੂਰੇ ਬਜਟ ਸੈਸ਼ਨ ਦੌਰਾਨ ਬੋਲਣ ਵਾਲੇ ਬੁਲਾਰਿਆਂ ਦਾ ਧੰਨਵਾਦ ਕੀਤਾ ਹੈ। ਵਿਰੋਧੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਿੱਤੇ ਗਏ ਸੁਝਾਅ ਵੀ ਸਿਰ-ਮੱਥੇ ਹਨ।Important announcement about March 23
ਪੰਜਾਬ ਦੀ ਬਿਹਤਰੀ ਲਈ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਥਾਂ ‘ਚ ਜੌਬ ਲੈਟਰ, ਕੰਪਿਊਟਰ, ਲੈਪਟਾਪ ਹੋਣੇ ਚਾਹੀਦੇ ਹਨ ਅਤੇ ਪਹਿਲਾਂ ਅਸੀਂ ਅਗਲੀ ਪੀੜ੍ਹੀ ਬਾਰੇ ਸੋਚਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਪੂਰੇ ਦੇਸ਼ ਨੂੰ ਲੀਡ ਕਰਦਾ ਹੈ ਅਤੇ ਇਸ ਨੂੰ ਲੀਡਰ ਹੀ ਰਹਿਣਾ ਚਾਹੀਦਾ ਹੈ। ਪੰਜਾਬ ਦੀ ਗੁਲਾਬ ਦੇ ਫੁੱਲ ਨਾਲ ਤੁਲਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ਼ਾਂਤੀ ਰਹੇ ਅਤੇ ਲੋਕ ਹੱਸਦੇ-ਵੱਸਦੇ ਰਹਿਣ। ਪੰਜਾਬ ਦੀ ਅਮਨ-ਸ਼ਾਂਤੀ ਲਈ ਜੋ ਕੁੱਝ ਵੀ ਕਰਨਾ ਪਿਆ, ਅਸੀਂ ਕਰਾਂਗੇ ਅਤੇ ਅਮਨ-ਸ਼ਾਂਤੀ ਟੁੱਟਣ ਨਹੀਂ ਦੇਵਾਂਗਾਂ। ਜੇਕਰ ਪੰਜਾਬ ਨੂੰ ਤੋੜਨ ਦਾ ਕੋਈ ਸੁਫ਼ਨਾ ਵੀ ਲਵੇਗਾ ਤਾਂ ਉਸ ਨੂੰ ਵੀ ਜ਼ੁਰਮ ਸਮਝਿਆ ਜਾਵੇਗਾ।