Arvind Kejriwal ED Questioning
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ-ਗਿੱਛ ਲਈ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਆਮ ਆਦਮੀ ਪਾਰਟੀ (ਆਪ) ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਏਜੰਸੀ ਵਲੋਂ ਕੇਜਰੀਵਾਲ ਨੂੰ ਬੁੱਧਵਾਰ ਨੂੰ 5ਵੀਂ ਵਾਰ ਸੰਮਨ ਜਾਰੀ ਕੀਤਾ ਗਿਆ ਸੀ। ਈ.ਡੀ. ਨੇ ਪਿਛਲੇ 4 ਮਹੀਨਿਆਂ ‘ਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਅਜੇ ਤੱਕ ਉਸ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ-ਗਿੱਛ ਲਈ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਸੰਮਨ ‘ਚ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਕਿਹਾ ਕਿ ਈ.ਡੀ. ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ।”
ਆਪ’ ਨੇ ਦੋਸ਼ ਲਗਾਇਆ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਦਿੱਲੀ ‘ਚ ਉਨ੍ਹਾਂ ਦੀ ਸਰਕਾਰ ਸੁੱਟਣਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਕੇਜਰੀਵਾਲ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ ਤਿੰਨ ਜਨਵਰੀ ਅਤੇ 18 ਜਨਵਨਰੀ ਨੂੰ ਈ.ਡੀ. ਦੇ ਸਾਹਮਣੇ ਮੌਜੂਦ ਹੋਣ ਸੰਬੰਧੀ ਉਸ ਦੇ ਸੰਮਨ ਨੂੰ ਟਾਲ ਚੁੱਕੇ ਹਨ।
READ ALSO: ਕਤਲ ਤੋਂ ਬਾਅਦ ਮੂਸੇਵਾਲਾ ਦਾ ਛੇਵਾਂ ਗੀਤ ਡਰਿੱਪੀ ਰਿਲੀਜ਼: ਇੱਕ ਘੰਟੇ ‘ਚ 9.73 ਲੱਖ ਲੋਕਾਂ ਨੇ ਦੇਖਿਆ
ਦੋਸ਼ ਹੈ ਕਿ ਸ਼ਰਾਬ ਵਪਾਰੀਆਂ ਨੂੰ ਲਾਇਸੈਂਸ ਦੇਣ ਸੰਬੰਧੀ ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ ‘ਚ ਉਨ੍ਹਾਂ ਨੇ ਕੁਝ ਸ਼ਰਾਬ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਇਆ ਗਿਆ, ਜਿਨ੍ਹਾਂ ਨੇ ਇਸ ਲਈ ਰਿਸ਼ਵਤ ਦਿੱਤੀ ਸੀ। ਹਾਲਾਂਕਿ ਆਮ ਆਦਮੀ ਪਾਰਟੀ ਦੋਸ਼ਾਂ ਦਾ ਵਾਰ-ਵਾਰ ਖੰਡਨ ਕਰਦੀ ਰਹੀ ਹੈ। ਬਾਅਦ ‘ਚ ਇਸ ਨੀਤੀ ਨੂੰ ਵਾਪਸ ਲੈ ਲਿਆ ਗਿਆ ਸੀ ਅਤੇ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਮਾਮਲਾ ਦਰਜ ਕੀਤਾ ਸੀ।
Arvind Kejriwal ED Questioning