Hardeep Singh Nijhar
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਬਰਕਰਾਰ ਹੈ। ਇਸ ਦੌਰਾਨ ਕੈਨੇਡਾ ‘ਚ ਨਿੱਝਰ ਦੇ ਕਰੀਬੀ ਦੋਸਤ ਦੇ ਘਰ ‘ਤੇ ਜ਼ਬਰਦਸਤ ਗੋਲ਼ੀਬਾਰੀ ਹੋਈ। ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਹੀ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਮੀਡੀਆ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਰਿਸ਼ਤੇਦਾਰ ਦਾ ਨਾਂ ਸਿਮਰਨਜੀਤ ਸਿੰਘ ਹੈ
ਜਿਸ ਦੇ ਘਰ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਵੀਰਵਾਰ ਸਵੇਰੇ ਵਾਪਰੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਕਾਰ ‘ਚ ਵੀ ਗੋਲ਼ੀਆਂ ਲੱਗੀਆਂ ਹਨ ਤੇ ਉਸ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਤੋਂ ਇਲਾਵਾ ਘਰ ਦੀਆਂ ਕੰਧਾਂ ‘ਤੇ ਵੀ ਗੋਲ਼ੀਆਂ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ। ਕੈਨੇਡੀਅਨ ਪੁਲਿਸ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ, ‘ਇਹ ਗੋਲੀਬਾਰੀ ਸਾਊਥ ਸਰੀ ‘ਚ ਸਿਮਰਨਜੀਤ ਸਿੰਘ ਦੇ ਘਰ ‘ਤੇ ਹੋਈ।’ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ‘ਚ ਕੋਈ ਜ਼ਖ਼ਮੀ ਨਹੀਂ ਹੋਇਆ।
ਤੁਹਾਨੂੰ ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਗਰੁੱਪ ਭਾਰਤ ‘ਤੇ ਅਜਿਹੇ ਹਮਲਿਆਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਉਂਦੇ ਰਹੇ ਹਨ। ਇੰਨਾ ਹੀ ਨਹੀਂ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਵੀ ਹਾਲ ਹੀ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੀ ਗੱਲ ਕਹੀ ਸੀ।
Hardeep Singh Nijhar