Iran became visa free
ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਨੂੰ ਈਰਾਨ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਲਈ ਵੀਜ਼ਾ ਮੁਕਤ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਇਸ ਤਹਿਤ ਆਉਣ ਵਾਲੇ ਸੈਲਾਨੀ ਜ਼ਿਆਦਾ ਤੋਂ ਜ਼ਿਆਦਾ 15 ਦਿਨ ਹੀ ਉੱਥੇ ਰਹਿ ਸਕਣਗੇ।
ਈਰਾਨੀ ਦੂਤਘਰ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਲਈ ਚਾਰ ਸ਼ਰਤਾਂ ਤਹਿਤ 4 ਫਰਵਰੀ ਤੋਂ ਵੀਜ਼ਾ-ਮੁਕਤ ਦਾਖਲੇ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਦਸੰਬਰ ਵਿਚ, ਈਰਾਨ ਨੇ ਭਾਰਤ, ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ, ਇੰਡੋਨੇਸ਼ੀਆ, ਜਾਪਾਨ, ਸਿੰਗਾਪੁਰ ਅਤੇ ਮਲੇਸ਼ੀਆ ਸਮੇਤ 32 ਹੋਰ ਦੇਸ਼ਾਂ ਲਈ ਵੀਜ਼ਾ ਮੁਕਤ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਸੀ।
ਈਰਾਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਧਾਰਨ ਪਾਸਪੋਰਟ ਰੱਖਣ ਵਾਲੇ ਲੋਕਾਂ ਨੂੰ ਹਰ 6 ਮਹੀਨਿਆਂ ਵਿਚ ਇਕ ਵਾਰ ਬਿਨਾਂ ਵੀਜ਼ੇ ਦੇ ਵੱਧ ਤੋਂ ਵੱਧ 15 ਦਿਨ ਤੱਕ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬਿਆਨ ਵਿਚ ਕਿਹਾ ਗਿਆ ਹੈ, “ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ 15 ਦਿਨਾਂ ਦੀ ਮਿਆਦ ਵਧਾਈ ਨਹੀਂ ਜਾ ਸਕਦੀ।”
Iran became visa free