ਸੀ. ਐਮ. ਦੀ ਯੋਗਸ਼ਾਲਾ’ ਦਾ ਫਿਰੋਜ਼ਪੁਰ ਵਾਸੀ ਲੈ ਰਹੇ ਹਨ ਭਰਪੂਰ ਲਾਭ:- ਧੀਮਾਨ

ਫਿਰੋਜ਼ਪੁਰ, 07 ਫਰਵਰੀ 2024 :

          ਪੰਜਾਬ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਨਿਵੇਕਲੀ ਪਹਿਲ ਤਹਿਤ ਸੂਬੇ ਭਰ ਵਿਚ ਯੋਗ ਅਧਿਆਪਕਾਂ ਦੁਆਰਾ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਉਨ੍ਹਾਂ ਦੇ ਘਰਾਂ ਕੋਲ ਹੀ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਟ੍ਰੇਨਰਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਜਿਸ ਦਾ ਫਿਰੋਜ਼ਪੁਰ ਵਾਸੀ ਭਰਪੂਰ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। 

                   ਉਨ੍ਹਾਂ ਕਿਹਾ ਕਿ ‘ਸੀਐੱਮ ਦੀ ਯੋਗਸ਼ਾਲਾ’ ਮੁਹਿੰਮ ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੀ.ਐਮ. ਦੀ ਯੋਗਸ਼ਾਲਾ’ ਦੀਆਂ 38 ਕਲਾਸਾਂ ਵਿੱਚ 400 ਤੋਂ ਵੱਧ ਨਾਗਰਿਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਹੈ। ਰੋਜ਼ਾਨਾ ਅਭਿਆਸ ਦੁਆਰਾ ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਕੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਦੇ ਟੀਚੇ ਪ੍ਰਾਪਤ ਕਰ ਸਕਦਾ ਹੈ।

          ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੀ ਯੋਗਸ਼ਾਲਾ ਵਿਚ ਪੁੱਜ ਕੇ ਯੋਗਾ ਦਾ ਲਾਭ ਜ਼ਰੂਰ ਲੈਣ। ਇਸ ਸਬੰਧੀ ਜਾਣਕਾਰੀ ਲੈਣ ਲਈ ਲੋਕ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹਨ ਜਾਂ ਜ਼ਿਲ੍ਹਾ ਸੁਪਰਵਾਈਜ਼ਰ ਫ਼ਿਰੋਜ਼ਪੁਰ ਅਮਨਪ੍ਰੀਤ ਕੌਰ ਨਾਲ ਮੋ. ਨੰ:  84376-18112 ‘ਤੇ ਸੰਪਰਕ ਕਰ ਸਕਦੇ ਹਨ।

[wpadcenter_ad id='4448' align='none']