ਮੋਗਾ, 7 ਫਰਵਰੀ:
ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਜੇਲ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ ਇਲੈਕਟ੍ਰੀਕਲ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦਘਾਟਨ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਮਿਸ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਕੀਤਾ ਗਿਆ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਵਿੱਚ ਸਬ ਜੇਲ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਇਲੈਕਟ੍ਰੀਕਲ ਫਿਟਿੰਗ ਦੀ ਸਿਖਲਾਈ ਲਈ ਕਲਾਸਾਂ ਲਗਾਈਆਂ ਗਈਆਂ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਡਿੰਪਲ ਥਾਪਰ ਤੇ ਟ੍ਰੇਨਰ ਮਿਸ ਮਨਪ੍ਰੀਤ ਕੌਰ ਜ਼ਿਲ੍ਹਾ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮੋਗਾ ਵੱਲੋਂ ਇਹ ਸਿਖਲਾਈ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਸਮਾਜ ਵਿੱਚ ਆਪਣਾ ਮੁੜ ਵਸੇਬੇ ਲਈ ਜੇਲ ਤੋਂ ਬਾਹਰ ਕੋਈ ਕਿੱਤਾ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਸਮਾਜ ਵਿੱਚ ਖੁਸ਼ਹਾਲ ਜਿੰਦਗੀ ਜੀ ਸਕਣ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਇਲੈਕਟ੍ਰੀਕਲ ਫਿਟਿੰਗ ਆਦਿ ਕਿੱਤਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ ਤਾਂ ਕਿ ਉਹ ਇਕ ਚੰਗੇ ਇਨਸਾਨ ਬਣਕੇ ਜੇਲ ਵਿੱਚੋਂ ਬਾਹਰ ਜਾਣ ਅਤੇ ਜੋ ਕਿੱਤੇ ਦੀ ਸਿਖਲਾਈ ਉਨ੍ਹਾਂ ਨੂੰ ਜੇਲ ਵਿੱਚ ਇਸ ਮੁਹਿੰਮ ਤਹਿਤ ਦਿੱਤੀ ਜਾਵੇਗੀ, ਉਸ ਨੂੰ ਬਿਹਤਰ ਜਿੰਦਗੀ ਜਿਊਣ ਦਾ ਸਾਧਨ ਬਣਾ ਸਕਣ।
ਇਸ ਮੌਕੇ ਤੇ ਪੁਸ਼ਰਾਜ ਸਕਿੱਲ ਡਿਵੈੱਲਪਮੈਂਟ ਅਤੇ ਪ੍ਰੀਤਮਪਾਲ ਸਿੰਘ ਡਿਪਟੀ ਸੁਪਰਡੈਂਟ ਸਬ ਜੇਲ ਮੋਗਾ ਵੀ ਹਾਜ਼ਰ ਸਨ।
ਹਵਾਲਾਤੀਆਂ/ਕੈਦੀਆਂ ਲਈ 15 ਦਿਨਾਂ ਦੀ ਵੋਕੇਸ਼ਨਲ ਟ੍ਰੇਨਿੰਗ ਕਰਵਾਈ ਸ਼ੁਰੂ
[wpadcenter_ad id='4448' align='none']