Sunday, January 19, 2025

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਹਤ ਵਿਭਾਗ ਨੇ ਲਗਾਇਆ ਜੱਚਾ-ਬੱਚਾ ਜਾਂਚ ਕੈਂਪ

Date:

ਮਾਨਸਾ, 10 ਫਰਵਰੀ :
ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ.ਸੀ.ਐਚ.) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਕੈਂਪ ਵਿੱਚ ਡਾ. ਜੋਤੀ ਸ਼ਾਰਦਾ ਐਮ.ਡੀ.(ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਸਮੇਂ-ਸਮੇਂ ’ਤੇ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਸਮਝਾਇਆ ਗਿਆ, ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਦੁਆਰਾ 10  ਅਤੇ 16 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀ.ਡੀ.ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟੀ. ਡੀ. ਵੈਕਸੀਨ ਸਿਹਤ ਵਿਭਾਗ ਵੱਲੋਂ ਫਰਵਰੀ ਮਹੀਨੇ ਤੱਕ ਕਮਪੇਨ ਮੋਡ ਵਿੱਚ ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਜਾ ਕੇ 10 ਤੇ 16 ਸਾਲ ਦੀ ਉਮਰ ਵਾਲੇ ਬੱਚਿਆਂ ਦੇ ਲਗਾਈ ਜਾਵੇਗੀ। ਇਹ ਵੈਕਸੀਨ ਬੱਚਿਆਂ ਨੂੰ ਟੈਟਨਸ ਅਤੇ ਡੈਪਥੀਰੀਆ ਤੋਂ ਬਚਾਉਂਦੀ ਹੈ।
        ਕੈਂਪ ਦੌਰਾਨ ਵਿਜੈ ਕੁਮਾਰ ਅਤੇ ਦਰਸਨ ਸਿੰਘ ਨੇ ਦੱਸਿਆ ਕਿ ਟੀ.ਡੀ. ਵੈਕਸੀਨ ਸਬੰਧੀ ਲੋਕਾਂ ਨੂੰ ਐਜੂਕੇਸ਼ਨ ਕੈਂਪ ਲਗਾ ਕੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਬੱਚਾ ਇਸ ਵੈਕਸੀਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਨਰਸਿੰਗ ਸਟਾਫ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...