ਫਾਜ਼ਿਲਕਾ 10 ਫਰਵਰੀ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਮੁਹੰਮਦ ਪੀਰਾ, ਸਲੇਮ ਸ਼ਾਹ, ਜੱਟ ਵਾਲੀ ਅਤੇ ਗੰਜੂਆਣਾ ਵਿੱਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਦੀਆਂ ਟੈਕੀਆਂ ਦਾ ਨੀਹ ਪੱਥਰ ਰੱਖਿਆ। ਇਸ ਤੋਂ ਬਿਨਾਂ ਉਹਨਾਂ ਨੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜ ਅਤੇ ਗਰਾਊਂਡ, ਇੰਟਰਲੋਕ ਗਲੀਆਂ, ਪਾਰਕਾਂ ਤੇ ਆਂਗਨਵਾੜੀ ਕੇਂਦਰ ਦੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ।
ਇਹ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਸਰਹੱਦੀ ਪਿੰਡਾਂ ਵਿੱਚ ਪੀਣ ਦੇ ਪਾਣੀ ਦੀ ਮੁੱਖ ਸਮੱਸਿਆ ਸੀ ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਹੱਲ ਨਹੀਂ ਕੀਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਸ ਸਮੱਸਿਆ ਦੇ ਸਥਾਈ ਹੱਲ ਦੇ ਉਪਰਾਲੇ ਆਰੰਭੇ ਗਏ ਹਨ ਤਾਂ ਜੋ ਹਰੇਕ ਪਿੰਡ ਵਾਸੀ ਨੂੰ ਪੀਣ ਦਾ ਸਾਫ ਪਾਣੀ ਮਿਲ ਸਕੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿੱਚ ਸਵੱਛਤਾ ਲਈ ਵੀ ਉਪਰਾਲੇ ਆਰੰਭੇ ਗਏ ਹਨ ਇਸੇ ਤਹਿਤ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪਿੰਡ ਪਿੰਡ ਸਕੂਲਾਂ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਸੂਬਾ ਸਰਕਾਰ ਵੱਲੋਂ ਪਿੰਡ ਪਿੰਡ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਪਰੇਸ਼ਾਨ ਨਾ ਹੋਣਾ ਪਵੇ ਉਨਾਂ ਨੇ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ
ਫਾਜ਼ਿਲਕਾ ਦੇ ਵਿਧਾਇਕ ਵੱਲੋਂ 4 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Date: