Thursday, January 2, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫ਼ਰਵਰੀ 2024)

Date:

Today Hukamnama Darbar Sahib Amritsar

(ਅੰਗ 682 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਧਨਾਸਰੀ / -)
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥(ਅਰਥ / ਵਿਆਖਿਆ)
(ਅੰਗ 682 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਧਨਾਸਰੀ / -)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥
ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ ॥
ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

Today Hukamnama Darbar Sahib Amritsar

Share post:

Subscribe

spot_imgspot_img

Popular

More like this
Related

ਪੰਜਾਬ ‘ਚ ਅੱਜ ਤੋਂ 27 ਤਰੀਕ ਤੱਕ ਸਖ਼ਤ ਪਾਬੰਦੀਆਂ, ਜਾਣੋ ਪ੍ਰਸਾਸ਼ਨ ਨੇ ਕਿਉ ਲਿਆ ਇਹ ਫ਼ੈਸਲਾ

Punjab News Update ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ...

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਸੂਬੇ ‘ਚ ਕਈ ਦਹਾਕਿਆਂ ਬਾਅਦ ਚੁੱਕਿਆ ਗਿਆ ਇਹ ਕਦਮ

This step was taken after decades ਪੰਜਾਬ ਦੇ ਜੇਲ੍ਹ...