Weather Update IMD
ਦੇਸ਼ ਭਰ ਵਿਚ ਠੰਢ ਦਾ ਮੌਸਮ ਖਤਮ ਹੋਣ ਵਾਲਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅੱਜ ਧੁੱਪ ਛਾਈ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ 12 ਫਰਵਰੀ ਤੱਕ, ਜਦਕਿ ਪੂਰਬੀ ਭਾਰਤ ਵਿੱਚ 12 ਤੋਂ 14 ਫਰਵਰੀ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 12 ਤੋਂ 14 ਫਰਵਰੀ ਤੱਕ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।
ਆਈਐਮਡੀ (Weather Update) ਦੇ ਅਨੁਸਾਰ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਉੜੀਸਾ ਵਿਚ 13 ਫਰਵਰੀ ਤੱਕ, ਦੱਖਣੀ ਉੱਤਰ ਪ੍ਰਦੇਸ਼, ਦੱਖਣੀ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਵਿੱਚ 12 ਤੋਂ 14 ਫਰਵਰੀ ਤੱਕ ਬਾਰਿਸ਼ ਹੋਣ ਵਾਲੀ ਹੈ।
ਇਸ ਤੋਂ ਇਲਾਵਾ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿੱਚ 11 ਅਤੇ 12 ਫਰਵਰੀ, ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਵਿੱਚ 13 ਅਤੇ 14 ਫਰਵਰੀ ਨੂੰ ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ 11 ਫਰਵਰੀ ਨੂੰ ਤੇਲੰਗਾਨਾ ‘ਚ ਹਲਕੀ ਬਾਰਿਸ਼ ਹੋਵੇਗੀ। ਉੱਤਰੀ-ਪੱਛਮੀ ਭਾਰਤ, ਮੱਧ, ਪੂਰਬੀ ਅਤੇ ਪੱਛਮੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਾਫ਼ੀ ਵਾਧਾ ਹੋਣ ਵਾਲਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਹੋਣ ਜਾ ਰਿਹਾ ਹੈ।
ਕਿੱਥੇ-ਕਿੱਥੇ ਮੀਂਹ ਪਵੇਗਾ?
ਸਕਾਈਮੈਟ ਵੈਦਰ ਦੇ ਅਨੁਸਾਰ 11 ਫਰਵਰੀ ਨੂੰ ਅਗਲੇ 24 ਘੰਟਿਆਂ ਦੌਰਾਨ ਉੱਤਰੀ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਲਕੇ ਤੋਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ 11 ਤੋਂ 14 ਫਰਵਰੀ ਤੱਕ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ 11 ਫਰਵਰੀ ਨੂੰ, ਉੜੀਸਾ ਵਿੱਚ 12 ਫਰਵਰੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ 11 ਤੋਂ 12 ਫਰਵਰੀ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
READ ALSO : ਪੰਜਾਬ-ਹਰਿਆਣਾ ਬਾਰਡਰ ‘ਤੇ ‘ਜੰਗ’ ਵਰਗੇ ਹਾਲਾਤ, ਮੋਬਾਈਲ ਇੰਟਰਨੈੱਟ ਬੰਦ, ਧਾਰਾ 144 ਲਾਗੂ
ਗੰਗਾ ਪੱਛਮੀ ਬੰਗਾਲ ਵਿੱਚ 13 ਤੋਂ 15 ਫਰਵਰੀ ਦਰਮਿਆਨ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। 11 ਤੋਂ 12 ਫਰਵਰੀ ਦੇ ਵਿਚਕਾਰ ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਬਿਜਲੀ ਦੇ ਨਾਲ ਗਰਜ ਅਤੇ ਮੀਂਹ ਦੀ ਸੰਭਾਵਨਾ ਹੈ।
Weather Update IMD