Sunday, December 22, 2024

ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਅਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਲਾਹੇਵੰਦ ਸਾਬਿਤ ਹੋਣਗੀਆਂ:ਅਨਮੋਲ ਗਗਨ ਮਾਨ

Date:

ਕਿਹਾ, ਪੰਜਾਬ ਸੈਰ ਸਪਾਟੇ ਵਜੋਂ ਦੇਸ਼ ਦਾ ਮੋਹਰੀ ਸੂਬਾ ਬਣੇਗਾ

ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ।

ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ।

ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਦੇ ਅਧੀਨ ਪੰਜਾਬ ਵਿੱਚ ਰਿਵਰ ਰਾਫਟਿੰਗ,  ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ-ਅਧਾਰਤ ਸੈਰ ਸਪਾਟਾ ਗਤੀਵਿਧੀਆਂ ਆਦਿ ਨੂੰ ਉਤਸ਼ਾਹਿਤ ਕੀਤਾ ਜਾਵੇਗਾ ।  ਉਨਾਂ ਕਿਹਾ ਕਿ ਇਸ ਨੀਤੀ ਅਧੀਨ ਵਾਟਰ ਟੂਰਿਜ਼ਮ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਨਵੇ ਢੰਗ ਨਾਲ ਵਿਕਾਸ ਕਰਨਾ ਸ਼ਾਮਲ ਹੈ ਤਾਂ ਜੋ ਦੇਸ ਦੁਨੀਆਂ ਦੇ ਸੈਲਾਨੀ ਨੂੰ ਪੰਜਾਬ ਵੱਲ ਵੱਧ ਤੋਂ ਵੱਧ ਆਕਰਸ਼ਿਤ ਕੀਤਾ ਜਾ ਸਕੇ। ।

Also Read : ਸੈਲਾਨੀ US ਵਿੱਚ ਅਸਥਾਈ ਵੀਜ਼ੇ ‘ਤੇ ਨੌਕਰੀਆਂ ਲਈ ਅਰਜ਼ੀ ਦੇ ਸਕਦੇ ਹਨ: ਵੇਰਵੇ

ਕੈਬਨਿਟ ਮੰਤਰੀ ਨੇ ਕਿਹਾ ਕਿ ਸੈਰ ਸਪਾਟਾ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬਤ ਕਰਨ ਲਈ ਇੱਕ ਮਹੱਤਵਪੂਰਨ ਖੇਤਰ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਵਿਕਸਤ ਕਰਨ ਲਈ ਲਗਾਤਰ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਨੁਸਾਰ ਸੂਬੇ ਵਿੱਚ ਹੋਰ ਵਿਕਾਸ ਕਰਕੇ ਜਲਦੀ ਹੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ ਸਪਾਟਾ ਸਥਾਨ ਬਣਾਵਾਗੇ।

ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀਆਂ ਇਹ ਨਵੀਆਂ ਨੀਤੀਆਂ ਸੈਰ-ਸਪਾਟਾ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਪੂਰੀ ਤਰ੍ਹਾਂ ਲਾਹੇਵੰਦ ਸਾਬਿਤ ਹੋਣਗੀਆਂ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...