ਫਾਜ਼ਿਲਕਾ 13 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2024-25 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਫਾਜ਼ਿਲਕਾ ਜ਼ਿਲੇ ਲਈ ਇੱਕ ਜਾਗਰੂਕਤਾ ਵੈਨ ਨੂੰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵ mਨਾ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇਥੋਂ ਝੰਡੀ ਵਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਚਾਰ ਸਕੂਲ ਆਫ ਐਮੀਨੈਂਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਐਲਈਡੀ ਪ੍ਰੋਜੈਕਟ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਅਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ। ਦਾਖਲੇ ਲਈ ਕੋਈ ਫੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਂਦੇ ਹਨ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਅੰਜੂ ਸੇਠੀ ਨੇ ਦੱਸਿਆ ਕਿ ਇਸ ਲਈ ਸਿੱਖਿਆ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 18001802130 ਜਾਰੀ ਕੀਤਾ ਗਿਆ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੀ ਦੱਸਿਆ ਕਿ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖਲੇ ਹੋ ਰਹੇ।
ਇਸ ਮੌਕੇ ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ, ਬੀਪੀਈਓ ਫਾਜ਼ਿਲਕਾ 1 ਸੁਨੀਲ ਕੁਮਾਰ, ਬੀਐਨਓ ਗੁਲਸ਼ਨ ਕੁਮਾਰ, ਬੀਐਨਓ ਗੁਰਦੀਪ ਕਰੀਰ, ਸੁਰਿੰਦਰ ਕੰਬੋਜ, ਰਜਿੰਦਰ ਕੁਮਾਰ, ਇਨਕਲਾਬ ਗਿੱਲ, ਸੁਰਿੰਦਰ ਕੰਬੋਜ, ਪਰਮਜੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ, ਸਾਜ਼ਨ ਖਰਬਾਟ, ਗੁਰਦੀਪ ਸਿੰਘ, ਹਰਮੰਦਰ ਸਿੰਘ ਸਰਪੰਚ ਕੀੜਿਆ ਵਾਲੀ, ਨਿਸ਼ਾਂਤ ਅਗਰਵਾਲ ਆਦਿ ਵੀ ਹਾਜ਼ਰ ਸਨ।
ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ
[wpadcenter_ad id='4448' align='none']