Saturday, December 21, 2024

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ

Date:

ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।

ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ—ਮਾਲਕਾਂ (ਸ਼ਜ਼ਨOਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜਿ਼ਮੇਵਾਰੀ (ਈ.ਪੀ.ਆਰ) ਬਾਰੇ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਹਨਾਂ ਨੂੰ ਪਲਾਸਟਿਕ ਪੈਕੇਜਿੰਗ ਰਹਿੰਦ—ਖੂੰਹਦ ਦਾ ਪ੍ਰਬੰਧਨ ਕਰਨ ਲਈ ਔਨਲਾਈਨ ਕੇਂਦਰੀਕ੍ਰਿਤ ਪੋਰਟਲ ਤੇ ਰਜਿਸਟਰੇਸ਼ਨ ਦਿੱਤੀ ਜਾਂਦੀ ਹੈ। ਸਾਰੇ ਹਿੱਸੇਦਾਰ ਵਿਭਾਗ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਪਲਾਸਟਿਕ ਦੀ ਰਹਿੰਦ—ਖੂੰਹਦ ਨੂੰ ਕੰਟਰੋਲ ਕਰਨ ਲਈ ਪੂਰਨ ਤੋਰ ਤੇ ਯਤਨ ਕਰ ਰਹੇ ਹਨ।

Also Read : ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਜਰ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।

ਪਲਾਸਟਿਕ ਕੈਰੀ ਬੈਗ ਤੇ ਪਾਬੰਦੀ ਨੂੰ ਲਾਗੂ ਕਰਨ ਲਈ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਸਮੇਤ ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੁਆਰਾ ਨਿਯਮਤ ਤੌਰ ਤੇ ਫੀਲਡ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।

ਬੋਰਡ ਦੇ ਅਧਿਕਾਰੀਆਂ ਵੱਲੋਂ ਅਕਤੂਬਰ—ਦਸੰਬਰ, 2022 ਦੇ ਸਮੇਂ ਦੌਰਾਨ 2165 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚੋਂ 447 ਉਲੰਘਣਾ ਕਰਨ ਵਾਲੇ ਫੜੇ ਗਏ। ਇਸ ਨਿਰੀਖਣ ਦੋਰਾਨ 3.026 ਮੀਟਰਿਕ ਟਨ ਪਲਾਸਟਿਕ ਕੈਰੀ ਬੈਗ ਜ਼ਬਤ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲਿਆਂ ਤੋਂ 6.61 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ।

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...