United Kisan Morcha
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤੀ) ਦੇ ਸੱਦੇ ਉਤੇ ਦਿੱਲੀ ਕੂਚ ਕਰਨ ਦੇ ਦੂਜੇ ਦਿਨ ਵੀ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਬਾਅਦ ਦੁਪਹਿਰ ਹਰਿਆਣਾ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ ਹੋਈ। ਇਧਰ, ਹੰਝੂ ਗੈਸ ਦੇ ਗੋਲਿਆਂ ਕਾਰਨ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਕਈ ਏਕੜ ਫਸਲ ਬਰਬਾਦ ਹੋ ਗਈ ਹੈ।
ਇਸ ਦੌਰਾਨ ਕਰੀਬ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਗੰਭੀਰ ਜ਼ਖ਼ਮੀ ਤਿੰਨ ਕਿਸਾਨਾਂ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਵੇਰੇ ਹਰਿਆਣਾ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
READ ALSO:UAE ਦੌਰੇ ਤੋਂ ਬਾਅਦ ਦੋਹਾ ਪਹੁੰਚੇ PM ਮੋਦੀ, ਕਤਰ ਦੇ ਅਮੀਰ ਨਾਲ ਮੁਲਾਕਾਤ ਕਰਨਗੇ
ਪੰਜਾਬ ਤੋਂ ਕਿਸਾਨਾਂ ਦੇ ਹੋਰ ਕਾਫ਼ਲੇ ਖਨੌਰੀ ਬਾਰਡਰ ’ਤੇ ਪੁੱਜ ਗਏ ਸਨ। ਬਾਅਦ ਦੁਪਹਿਰ ਵੱਡੀ ਗਿਣਤੀ ’ਚ ਕਿਸਾਨ ਜਦੋਂ ਬਾਰਡਰ ਨੇੜੇ ਪੁੱਜੇ ਤਾਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ।
United Kisan Morcha