ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Monday, December 23, 2024

ਕਿਸਾਨਾਂ ਨੂੰ ਕੇਂਦਰ ਦਾ ਸਵਾਲ,ਅੰਦੋਲਨ ਕਿਉਂ: 3 ਖੇਤੀਬਾੜੀ ਕਾਨੂੰਨ ਰੱਦ; 100% ਪੈਸੇ ਦੇ ਕੇ ਕਣਕ, ਝੋਨਾ ਅਤੇ ਕਪਾਹ ਦੀ ਖਰੀਦ …

Date:

 Delhi Chalo Andolan

ਹਰਿਆਣਾ ਪੁਲਿਸ ਅਤੇ ਨੀਮ ਫੌਜੀ ਬਲਾਂ ਨਾਲ ਦਿੱਲੀ ਵੱਲ ਵਧ ਰਹੇ ਕਿਸਾਨਾਂ ਦੀ ਝੜਪ ਦਰਮਿਆਨ ਕੇਂਦਰ ਸਰਕਾਰ ਨੇ ਹੁਣ ਅੰਦੋਲਨ ਦਾ ਕਾਰਨ ਪੁੱਛਿਆ ਹੈ। ਸਰਕਾਰ ਨੇ ਇਸ਼ਤਿਹਾਰ ਜਾਰੀ ਕਰਕੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਪੁੱਛਿਆ ਹੈ ਕਿ ਹੁਣ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ?

ਇਸ ਦੇ ਨਾਲ ਹੀ ਕੇਂਦਰ ਨੇ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ। ਕੇਂਦਰ ਨੇ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿੱਚ ਕਿਸਾਨ ਅੰਦੋਲਨ ਕਿਉਂ? ਕਿਸਾਨਾਂ ਨੂੰ ਸੋਚਣਾ ਚਾਹੀਦਾ ਹੈ ਕਿ 3 ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਕਿਸਾਨਾਂ ਤੋਂ ਕਣਕ, ਝੋਨਾ ਅਤੇ ਕਪਾਹ 100 ਫੀਸਦੀ ਅਦਾਇਗੀ ‘ਤੇ ਖਰੀਦਦੀ ਹੈ। ਇਸ ਤੋਂ ਇਲਾਵਾ ਵੀ ਕਈ ਅਜਿਹੇ ਪ੍ਰੋਜੈਕਟ ਹਨ ਜਿਨ੍ਹਾਂ ਤੋਂ ਕਿਸਾਨ ਲਾਭ ਉਠਾ ਰਹੇ ਹਨ।

10 ਸਾਲਾਂ ‘ਚ ਕਿਸਾਨਾਂ ਦੀ ਬਿਹਤਰੀ ਲਈ ਚੁੱਕੇ ਗਏ ਕਦਮ-

ਖੇਤੀ ਬਜਟ 5 ਗੁਣਾ ਵਧਿਆ। ਖੇਤੀ ਆਧਾਰਿਤ ਬੁਨਿਆਦੀ ਢਾਂਚੇ ਲਈ ਨਿਵੇਸ਼ ਵਧਿਆ ਹੈ। ਕਿਸਾਨਾਂ ਦੀ ਹਰ ਲੋੜ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।
ਖਾਦ ਦਾ ਉਤਪਾਦਨ ਅਤੇ ਸਬਸਿਡੀ ਵਧਾਈ ਗਈ। ਨਿੰਮ ਕੋਟਿਡ ਯੂਰੀਆ ਦੀ ਉਪਲਬਧਤਾ ਵਧੀ ਹੈ। ਯੂਰੀਆ ਹੁਣ ਸਿੱਧਾ ਕਿਸਾਨ ਤੱਕ ਪਹੁੰਚਦਾ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਮਿਲ ਰਹੇ ਹਨ। 2.8 ਲੱਖ ਕਰੋੜ ਰੁਪਏ ਦੀ ਸਨਮਾਨ ਨਿਧੀ ਵੰਡੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਫਸਲਾਂ ਦੇ ਨੁਕਸਾਨ ਦੇ ਕਵਰ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਤਕਨਾਲੋਜੀ ਦੀ ਵਰਤੋਂ ਨਾਲ 1.54 ਲੱਖ ਕਰੋੜ ਰੁਪਏ ਦੀ ਬੀਮਾ ਰਾਸ਼ੀ ਤੁਰੰਤ ਪਾਸ ਕੀਤੀ ਜਾ ਰਹੀ ਹੈ।

READ ALSO; ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ‘ਤੇ ਸੁਣਵਾਈ ,NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ..
ਦੇਸ਼ ਭਰ ਦੀਆਂ 1389 ਮੰਡੀਆਂ ਈ-ਨਾਮ ‘ਤੇ ਰਜਿਸਟਰਡ ਹਨ। ਇਸ ਕਾਰਨ ਕਰੋੜਾਂ ਕਿਸਾਨਾਂ ਨੇ ਆਪਣੀ ਪਸੰਦ ਦੀ ਮੰਡੀ ਵਿੱਚ ਆਪਣੀ ਫਸਲ ਆਨਲਾਈਨ ਵੇਚਣੀ ਸ਼ੁਰੂ ਕਰ ਦਿੱਤੀ ਹੈ।
22 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਇਤਿਹਾਸਕ ਵਾਧਾ ਹੋਇਆ ਹੈ। 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਗਿਆ, ਜਿਸ ਨਾਲ 50 ਫੀਸਦੀ ਵਾਪਸੀ ਦੀ ਗਾਰੰਟੀ ਯਕੀਨੀ ਬਣਾਈ ਗਈ।
ਨਮੋ ਡਰੋਨ ਦੀਦੀ ਯੋਜਨਾ ਦੇ ਤਹਿਤ ਡਰੋਨ ਦੀ ਖਰੀਦ ‘ਤੇ 80 ਫੀਸਦੀ ਰਾਹਤ ਹੈ।
ਸਥਾਨਕ ਖੇਤੀਬਾੜੀ ਸਪਲਾਈ ਲੜੀ ਵਿੱਚ ਔਰਤਾਂ ਦੀ ਭਾਗੀਦਾਰੀ ਹੈ।
ਧਰਤੀ ਦੇ ਪੁੱਤਰ ਨੂੰ ਭਾਰਤ ਰਤਨ ਦਿੱਤਾ ਗਿਆ। ਅੰਨ ਦਾਨੀਆਂ ਦਾ ਸਨਮਾਨ ਕਰਦਿਆਂ ਕਿਸਾਨ ਪੁੱਤਰ ਚੌਧਰੀ ਚਰਨ ਸਿੰਘ ਅਤੇ ਹਰੀ ਕ੍ਰਾਂਤੀ ਦੇ ਪ੍ਰੇਰਨਾ ਸਵਾਮੀਨਾਥਨ ਨੂੰ ਭਾਰਤ ਰਤਨ ਪ੍ਰਦਾਨ ਕੀਤਾ ਗਿਆ ਹੈ।

 Delhi Chalo Andolan

Share post:

Subscribe

spot_imgspot_img

Popular

More like this
Related

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ 

ਐਸ.ਏ.ਐਸ.ਨਗਰ, 22 ਦਸੰਬਰ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30...

ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ

ਮੋਹਾਲੀ, 22 ਦਸੰਬਰ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2...