Government School In Sirsa
ਹਰਿਆਣਾ ਦੇ ਸਿਰਸਾ ਦੇ ਪਿੰਡ ਸ਼ਾਹਪੁਰ ਬੇਗੂ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਚੋਰਾਂ ਨੇ ਇੱਕ ਮਿਡ-ਡੇ-ਮੀਲ ਗੈਸ ਚੁੱਲ੍ਹਾ ਅਤੇ 3 ਗੈਸ ਸਿਲੰਡਰ ਚੋਰੀ ਕਰ ਲਏ। ਇਸ ਕਾਰਨ ਵੀਰਵਾਰ ਨੂੰ ਬੱਚਿਆਂ ਨੂੰ ਸਕੂਲ ਵਿੱਚ ਮਿਡ ਡੇ ਮੀਲ ਵੀ ਨਹੀਂ ਮਿਲਿਆ। ਸਦਰ ਥਾਣਾ ਸਿਰਸਾ ਦੀ ਪੁਲੀਸ ਨੇ ਸਕੂਲ ਪ੍ਰਿੰਸੀਪਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਸ਼ਾਹਪੁਰ ਬੇਗੂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈ। ਸਕੂਲ ਦੀ ਪ੍ਰਿੰਸੀਪਲ ਸੋਨੀਆ ਦਾ ਕਹਿਣਾ ਹੈ ਕਿ ਚੋਰਾਂ ਨੇ ਬੁੱਧਵਾਰ ਨੂੰ ਸਕੂਲ ਵਿੱਚ ਦਾਖਲ ਹੋ ਕੇ ਰਸੋਈ ਵਿੱਚੋਂ ਮਿਡ-ਡੇ-ਮੀਲ ਬਣਾਉਣ ਲਈ ਵਰਤਿਆ ਜਾਣ ਵਾਲਾ ਗੈਸ ਸਟੋਵ ਅਤੇ ਤਿੰਨ ਗੈਸ ਸਿਲੰਡਰ ਚੋਰੀ ਕਰ ਲਏ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਵੇਰੇ ਸਟਾਫ਼ ਸਕੂਲ ਪੁੱਜਾ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਥਾਣਾ ਸਦਰ ਸਿਰਸਾ ਦੀ ਪੁਲਸ ਨੂੰ ਦਿੱਤੀ ਗਈ।
ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪ੍ਰਿੰਸੀਪਲ ਸੋਨੀਆ ਦਾ ਕਹਿਣਾ ਹੈ ਕਿ ਗੈਸ ਸਟੋਵ ਅਤੇ ਸਿਲੰਡਰ ਚੋਰੀ ਹੋਣ ਕਾਰਨ ਸਕੂਲ ਵਿੱਚ ਮਿਡ ਡੇ ਮੀਲ ਤਿਆਰ ਨਹੀਂ ਹੋ ਸਕਿਆ। ਪਿ੍ੰਸੀਪਲ ਸੋਨੀਆ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਲੱਭ ਕੇ ਗੈਸ ਸਟੋਵ ਅਤੇ ਸਿਲੰਡਰ ਬਰਾਮਦ ਕੀਤਾ ਜਾਵੇ | ਜਾਂਚ ਅਧਿਕਾਰੀ ਅਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਇਹ ਭੇਤ ਸੁਲਝਾ ਲਿਆ ਜਾਵੇਗਾ ਅਤੇ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
Government School In Sirsa