They got a rude response ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਹੈ। ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਕੁਲਦੀਪ ਕੁਮਾਰ ਨੂੰ ਮਿਲੀਆਂ 8 ਵੋਟਾਂ ਗਲਤ ਤਰੀਕੇ ਨਾਲ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਅਨਿਲ ਮਸੀਹ, ਜੋ ਕਿ ਪ੍ਰੀਜ਼ਾਈਡਿੰਗ ਅਫਸਰ ਸਨ, ਨੂੰ ਉਨ੍ਹਾਂ ਦੇ ਵਿਵਹਾਰ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਮਸੀਹ ਨੂੰ 3 ਹਫ਼ਤਿਆਂ ਵਿੱਚ ਜਵਾਬ ਦੇਣਾ ਹੋਵੇਗਾ।
ਇਸ ਮੌਕੇ ਸੀਐਮ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਉਤੇ ਟਵਿਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਆਖ਼ਿਰ ਸੱਚਾਈ ਦੀ ਹੋਈ ਜਿੱਤ… ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ… ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ… ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ…They got a rude response
also read :- ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ
ਦਸ ਦਈਏ ਕਿ 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਸੋਨਕਰ ਨੂੰ 16 ਵੋਟਾਂ ਮਿਲੀਆਂ। ਮਨੋਜ ਕੁਮਾਰ ਨੂੰ 12 ਵੋਟਾਂ ਮਿਲੀਆਂ। ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਸਨ। ਇਸ ਤੋਂ ਬਾਅਦ ਕੁਲਦੀਪ ਕੁਮਾਰ ਫੁੱਟ-ਫੁੱਟ ਕੇ ਰੋਣ ਲੱਗੇ।
‘ਆਪ’ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਹਾਲਾਂਕਿ, ਇੱਥੇ ਕੋਈ ਅੰਤਰਿਮ ਰਾਹਤ ਨਹੀਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਉਸ ਦੀ ਪਟੀਸ਼ਨ ‘ਤੇ ਪਹਿਲੀ ਵਾਰ 7 ਫਰਵਰੀ ਨੂੰ ਸੁਣਵਾਈ ਹੋਈ। ਇਸ ਦੌਰਾਨ ਸੀਜੇਆਈ ਡੀਵਾਈ ਚੰਦਰਚੂੜ ਨੇ ਵੀਡੀਓ ਦੇਖ ਕੇ ਤਿੱਖੀ ਟਿੱਪਣੀ ਕੀਤੀ।