ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ

ਅੰਮ੍ਰਿਤਸਰ 20 ਫਰਵਰੀ 2024

          ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।          ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮਪਤਨੀ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਖੇਡਾਂ ਨੂੰ ਪ੍ਰਫੁਲਿੱਤ ਕਰਨ ਅਤੇ ਬੱਚਿਆਂ ਵਿੱਚ ਸਪੋਰਟਸ ਮੈਨ ਦੀ ਭਾਵਨਾ ਭਰਨ ਅਤੇ ਨਸਿ਼ਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਅਧੀਨ ਪਿੰਡ ਗਦਲੀ, ਭੰਗਵਾਂ, ਦਸ਼ਮੇਸ਼ ਨਗਰ, ਅਕਾਲ ਗੜ੍ਹ, ਢੱਪਈਆਂ ਅਤੇ ਰਸੂਲਪੁਰ ਕਲਾਂ ਵਿਖੇ ਬੱਚਿਆਂ ਨੂੰ ਬੀਤੀ ਸ਼ਾਮ ਖੇਡਾਂ ਦੀਆਂ ਕਿੱਟਾਂ ਵੰਡਣ ਉਪਰੰਤ ਕੀਤਾ।ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ: ਈ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੰਡਿਆਲਾ ਹਲਕੇ ਦੇ ਪਿੰਡਾਂ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ।           ਮੈਡਮ ਸੁਹਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੀ ਤਿਆਰੀਆਂ ਲਈ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ, ਜਿਥੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹੱਈਆ ਹੋਇਆ ਹੈ।ਉਨਾਂ ਕਿਹਾ ਕਿ ਬੱਚੇ ਖੇਡਾਂ ਨਾਲ ਜੁੜ ਕੇ ਜਿਥੇ ਅਨੁਸ਼ਾਸ਼ਨ ਵਿੱਚ ਰਹਿਣਾ ਸਿਖਦੇ ਹਨ, ਉਥੇ ਉਹ ਨਸਿ਼ਆਂ ਤੋਂ ਵੀ ਦੂਰ ਰਹਿੰਦੇ ਹਨ। ਉਨਾਂ ਕਿਹਾ ਕਿ ਨਸਿ਼ਆਂ ਦੀ ਦਲਦਲ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ।          ਇਸ ਮੌਕੇ  ਬਲਾਕ ਪ੍ਰਧਾਨ ਸੁਨੈਨਾ ਰੰਧਾਵਾ,ਸੁਖਦੇਵ ਸਿੰਘ, ਸਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

[wpadcenter_ad id='4448' align='none']