ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਫਾਜਿਲਕਾ 21 ਫਰਵਰੀ

ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਅਤੇ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ ਅਤੇ ਨਾਕਾ ਡਿਊਟੀ ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ ਅਤੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜਿਲ੍ਹਾ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

[wpadcenter_ad id='4448' align='none']