Friday, January 10, 2025

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

Date:

ਚੰਡੀਗੜ੍ਹ, 21 ਫਰਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

Share post:

Subscribe

spot_imgspot_img

Popular

More like this
Related

ਮੋਦੀ ਨੂੰ ਕਹੋ ਮੰਗਾਂ ਮੰਨਣ, ਮੈਂ ਮਰਨ ਵਰਤ ਛੱਡ ਦੇਵਾਂਗਾ – ਡੱਲੇਵਾਲ

Farmer Protest Supreme Court ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ...

ਸੜ ਕੇ ਸੁਆਹ ਹੋ ਰਿਹਾ ਹਾਲੀਵੁੱਡ ! ਅਮਰੀਕਾ ਦੇ ਜੰਗਲਾਂ ‘ਚ ਤਬਾਹੀ ਦਾ ਮੰਜ਼ਰ ਜਾਰੀ

Los Angeles Fire Tragedy ਦੁਨੀਆ ਵਿੱਚ ਸੁਪਰਪਾਵਰ ਆਖਿਆ ਜਾਣ ਵਾਲਾ...

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...