Friday, January 10, 2025

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ  ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ- ਡਿਪਟੀ ਕਮਿਸ਼ਨਰ

Date:

ਫ਼ਰੀਦਕੋਟ 23 ਫ਼ਰਵਰੀ,2024

 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

          ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨਵੇਕਲੀ ਕੋਸ਼ਿਸ਼ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ ਇਸ ਅਸਾਮੀ ਲਈ ਬਿਨਾਂ ਕਿਸੇ ਫੀਸ ਤੋ ਟ੍ਰੇਨਿੰਗ ਕਰਵਾਈ ਜਾਵੇਗੀ। ਇਹ ਕੋਰਸ ਸੁਚੱਜੇ ਨੋਟਿਸ ਦੇ ਰੂਪ ਵਿੱਚ ਇੱਕ ਪੂਰਨ ਮਾਰਗਦਰਸ਼ਨ ਹੈ ਜ਼ੋ ਖੇਤੀਬਾੜੀ ਵਿਕਾਸ ਅਫਸਰ ਦੀ ਪ੍ਰੀਖਿਆ ਨੂੰ ਸਫਲ ਕਰਨ ਵਿੱਚ ਮਦਦ ਕਰੇਗਾ।

         ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਵੱਖ ਵੱਖ ਮਾਹਿਰਾਂ ਵੱਲੋ ਇੱਕ ਹਫਤੇ ਵਿੱਚ ਪ੍ਰੀਖਿਆ ਲਈ ਅਧਿਕਾਰਤ ਸਿਲੇਬਸ ਪੜਾਇਆ ਜਾਵੇਗਾ। ਉਨ੍ਹਾਂ ਇਛੁੱਕ ਉਮੀਦਵਾਰਾਂ ਜਿਨ੍ਹਾਂ ਨੇ ਇਸ ਆਸਾਮੀ ਲਈ ਅਪਲਾਈ ਕੀਤਾ ਹੈ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਲਾਹਾ ਲਿਆ ਜਾਵੇ।

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (          ...

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ...

ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ...