Friday, January 10, 2025

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

Date:

ਚੰਡੀਗੜ੍ਹ, 23 ਫਰਵਰੀ:

ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024”ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ।

ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ।

ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ।

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ ’ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।

Share post:

Subscribe

spot_imgspot_img

Popular

More like this
Related

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।