Sunday, December 22, 2024

ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ

Date:

  • ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ ਪੁਲਿਸ ਹਿਰਾਸਤ ਚੋਂ ਕੀਤਾ ਜਾਵੇਗਾ ਰਿਹਾਅ
  • ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ
  • ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ

ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

Also Read : ਸੁਖਨਾ ਝੀਲ ਤੋਂ 221 ਕੁਇੰਟਲ ਵੱਡੀਆਂ ਮੱਛੀਆਂ ਕੱਢੀਆਂ ਗਈਆਂ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...