Sunday, January 5, 2025

ਐਨ ਆਰ ਆਈ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ

Date:

ਸ੍ਰੀ ਮੁਕਤਸਰ ਸਾਹਿਬ 24 ਫਰਵਰੀ 

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਐਨਆਰਆਈ ਮਿਲਨੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਰ ਨੇ ਦਿੱਤੀ ਹੈ। ਉਨਾਂ ਨੇ ਆਖਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧ ਰੱਖਦੇ ਐਨ ਆਰ ਆਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ । ਇਹ ਮਿਲਣੀ ਐਸਬੀਐਸ ਕਾਲਜ, ਮੋਗਾ ਰੋਡ ਫਿਰੋਜਪੁਰ ਵਿਖੇ 27 ਫਰਵਰੀ ਨੂੰ ਹੋ ਰਹੀ ਹੈ ਜਿਸ ਵਿੱਚ ਐਨਆਰਆਈ ਮਾਮਲਿਆਂ ਦੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ। ਉਹਨਾਂ ਕਿਹਾ ਕਿ ਜੇਕਰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧ ਰੱਖਦੇ ਕਿਸੇ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਲ ਹੋਵੇ ਜਾਂ ਕੋਈ ਸੁਝਾਅ ਦੇਣਾ ਚਾਹੁੰਦਾ ਹੋਣ ਤਾਂ ਉਹ ਇਸ ਐਨਆਰਆਈ ਮਿਲਨੀ ਵਿੱਚ ਪਹੁੰਚ ਸਕਦੇ ਹਨ।

 ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਇਸ ਮਿਲਨੀ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ।

Share post:

Subscribe

spot_imgspot_img

Popular

More like this
Related