ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Date:

ਫਾਜ਼ਿਲਕਾ 24 ਫਰਵਰੀ
 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ  15 ਵਿੱਚ ਡਾ. ਬੀ. ਆਰ. ਅੰਬੇਡਕਰ ਧਰਮਸ਼ਾਲਾ ਦੇ ਬਾਹਰ ਇੰਟਰਲੋਕ ਟਾਈਲ ਅਤੇ ਕੁਟੀਆ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ।
 ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸਤਪਾਲ ਭੁਸਰੀ, ਨਿਸ਼ੂ ਡੋਗਰਾ ਐਮ.ਸੀ, ਕਾਕਾ ਡੋਗਰਾ, ਸੁਨੀਲ ਮੈਂਨੀ, ਜੋਤੀ ਚੁੱਘ, ਬੱਬੂ ਚੇਤੀਵਾਲ ਬਲਾਕ ਪ੍ਰਧਾਨ, ਅਲਕਾ ਜੁਨੇਜਾ ਬਲਾਕ ਪ੍ਰਧਾਨ, ਰਾਜ ਅਹੂਜਾ ਬਲਾਕ ਪ੍ਰਧਾਨ, ਪੂਜਾ ਲੂਥਰਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਰਾਜਿੰਦਰ ਜਲੰਧਰਾ, ਮਨਜੋਤ ਖੇੜਾ, ਆਸ਼ਾ ਰਾਣੀ, ਸੋਮਾ ਰਾਣੀ, ਭਜਨ ਲਾਲ ਬਲਾਕ ਪ੍ਰਧਾਨ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...