Monday, December 30, 2024

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਲੱਗਣਗੀਆਂ ਰੌਣਕਾਂ,ਮਾਰਚ ਮਹੀਨੇ ਬੱਚੇ ਨੂੰ ਜਨਮ ਦੇਣਗੇ ਮਾਤਾ ਚਰਨ ਕੌਰ..!

Date:

Sudhu Moosewala Mother Pregnant

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।

ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।

READ ALSO :ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Sudhu Moosewala Mother Pregnant

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...