Shambhu border farmers movement
ਹਰਿਆਣਾ ਸਰਕਾਰ ਅੰਦੋਲਨਕਾਰੀ ਕਿਸਾਨਾਂ ਉਤੇ ਕਾਰਵਾਈ ਦੇ ਮੂਡ ਵਿਚ ਹੈ। ਇਸ ਸਬੰਧੀ ਸਰਕਾਰ ਨੇ ਇਕ ਵੀਡੀਓ ਜਾਰੀ ਕੀਤੀ ਹੈ। ਸਰਕਾਰ ਨੇ ਆਖਿਆ ਹੈ ਕਿ ਇਸ ਅੰਦੋਲਨ ਵਿਚ ਹੁਲੜਬਾਜ਼ੀ ਕਰਨ ਵਾਲਿਆਂ ਦੇ ਵੀਜੇ ਤੇ ਪਾਸਪੋਰਟ ਰੱਦ ਕੀਤੇ ਜਾਣਗੇ।
ਡੀਐੱਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫ਼ਾਰਤਾਨੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਮ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ।
ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ਉਤੇ ਕੰਮ ਕਰ ਰਹੇ ਹਾਂ।’ ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂ ’ਤੇ ਹਿੰਸਾ ਵਿਚ ਸ਼ਾਮਲ ਪੰਜਾਬ ਤੋਂ ਹਰਿਆਣਾ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਦੀ ਪਛਾਣ ਸੀਸੀਟੀਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਨਾਲ ਕੀਤੀ ਹੈ।’
ਸ਼ੰਭੂ ਸਰਹੱਦ ‘ਤੇ ਅੰਦੋਲਨ ਦੌਰਾਨ ਗੜਬੜ ਪੈਦਾ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਉਨ੍ਹਾਂ ਦੀਆਂ ਫੋਟੋਆਂ ਪਾ ਕੇ ਗੜਬੜ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਸ਼ੰਭੂ ਸਰਹੱਦ ਵੱਲ ਵਧ ਰਹੇ ਹਨ ਜਾਂ ਕਿਸੇ ਕਿਸਮ ਦੀ ਗੜਬੜੀ ਪੈਦਾ ਕਰਦੇ ਹਨ, ਉਹ ਕੈਮਰੇ ਵਿਚ ਕੈਦ ਹੋ ਗਏ ਹਨ।ਉਨ੍ਹਾਂ ਦੀ ਪਛਾਣ ਤੋਂ ਬਾਅਦ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ਾ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਹਰਿਆਣਾ ਪੁਲਿਸ ਵੱਲੋਂ ਸਰਹੱਦ ‘ਤੇ ਵੱਡੇ IPTV ਕੈਮਰੇ ਅਤੇ ਡਰੋਨ ਕੈਮਰੇ ਲਗਾਏ ਗਏ ਹਨ। ਉਨ੍ਹਾਂ ਕੈਮਰਿਆਂ ਰਾਹੀਂ ਗੜਬੜ ਕਰਨ ਵਾਲੇ ਕਿਸਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਪਾਸਪੋਰਟ ਦਫ਼ਤਰ ਭੇਜ ਦਿੱਤਾ ਜਾਵੇਗਾ।ਹਰਿਆਣਾ ਪੁਲਿਸ ਅਜਿਹੇ ਸਾਰੇ ਲੋਕਾਂ ਦੀਆਂ ਤਸਵੀਰਾਂ ਭੇਜ ਰਹੀ ਹੈ, ਜਿਨ੍ਹਾਂ ਨੇ ਭਾਰਤੀ ਦੂਤਾਵਾਸ ‘ਚ ਹੰਗਾਮਾ ਕੀਤੀ ਸੀ ਤਾਂ ਜੋ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ਾ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਇਸੇ ਤਰ੍ਹਾਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਦੌਰਾਨ ਸ਼ੰਭੂ ਸਰਹੱਦ ‘ਤੇ ਬੈਰੀਕੇਡ ਤੋੜ ਦਿੱਤੇ। ਕੈਮਰੇ ‘ਚ ਕੁਝ ਬਦਮਾਸ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਦੇਖੇ ਗਏ।
READ ALSO: ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਪਟਿਆਲਾ ਸਣੇ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਤੇ ਗੜੇਮਾਰੀ, ਤਾਜ਼ਾ ਅਲਰਟ ਜਾਰੀ
ਅੰਬਾਲਾ ਪੁਲਿਸ ਨੇ ਅਜਿਹੇ ਅਨਸਰਾਂ ਦੀ ਸ਼ਨਾਖਤ ਕਰ ਲਈ ਹੈ ਅਤੇ ਹੁਣ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।ਅੰਬਾਲਾ ਪੁਲਿਸ ਨੇ ਮੀਡੀਆ ਨਾਲ ਕਈ ਅਜਿਹੇ ਕਿਸਾਨਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ ਜੋ ਸਰਹੱਦ ‘ਤੇ ਗੜਬੜ ਪੈਦਾ ਕਰਦੇ ਨਜ਼ਰ ਆ ਰਹੇ ਹਨ। ਇੱਕ ਨਹੀਂ, 2 ਨਹੀਂ, 3 ਨਹੀਂ, ਕਈ ਅਜਿਹੀਆਂ ਫੋਟੋਆਂ ਪੁਲਿਸ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ, ਜੋ ਅੰਬਾਲਾ ਪੁਲਿਸ ਵੱਲੋਂ ਪਾਸਪੋਰਟ ਦਫ਼ਤਰ ਦੇ ਨਾਲ-ਨਾਲ ਗ੍ਰਹਿ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੇ ਰਾਹੀਂ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ਾ ਨੂੰ ਰੱਦ ਕੀਤਾ ਜਾ ਸਕਦਾ ਹੈ।
Shambhu border farmers movement