ਫ਼ਰੀਦਕੋਟ 29 ਫ਼ਰਵਰੀ,2024
ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ 1.20 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਇਹ ਪੁਲਿਸ ਲਾਈਨ 1972 ਤੋਂ ਬਣੀ ਹੋਈ ਹੈ ਅਤੇ ਇਥੇ ਬਣੇ ਕੁਆਟਰਾਂ, ਬਾਥਰੂਮਾਂ ਅਤੇ ਹੋਰ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਦਿੱਕਤਾਂ ਦਰਪੇਸ਼ ਆ ਰਹੀਆਂ ਸਨ।
ਸ. ਸੇਖੋਂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅਫ਼ਸਰਾਂ ਦੀਆਂ ਕੋਠੀਆਂ, ਕੁਆਟਰਾਂ ਅਤੇ ਬਾਥਰੂਮਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲਾਈਨ ਦਾ ਨਵੀਨੀਕਰਨ ਕਰਕੇ ਇਸ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਐਸ.ਪੀ.ਬਲਜੀਤ ਸਿੰਘ ਭੁੱਲਰ, ਗੁਰਮੇਲ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਬੁੱਟਰ, ਗੁਰਜੰਟ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।