Monday, December 23, 2024

3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

Date:

ਫਾਜਿ਼ਲਕਾ 2 ਮਾਰਚ
ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਦਫ਼ਤਰ ਤੋਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਰਿਕ ਦੇ ਨਾਲ ਟੀਬੀ ਅਫ਼ਸਰ ਡਾਕਟਰ ਨੀਲੂ ਚੁੱਘ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਦੌਰਾਨ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 4 ਅਤੇ 5 ਮਾਰਚ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 140951 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 561 ਟੀਮਾਂ ਬਣਾਈਆਂ ਗਈਆਂ ਹਨ। ਅਭਿਆਨ ਦੀ ਨਿਗਰਾਨੀ ਲਈ 117 ਨਿਗਰਾਨ ਲਗਾਏ ਗਏ ਹਨ।
ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ।
ਇਸ ਦੌਰਾਨ  , ਡਾ. ਨੀਲੂ ਚੁੱਘ  ਡਾ. ਪੰਕਜ ਚੌਹਾਨ , ਰਾਜੇਸ਼ ਕੁਮਾਰ, ਰਵਿੰਦਰ ਕੰਬੋਜ, ਸੁਖਦੇਵ ਸਿੰਘ , ਬੀ.ਈ.ਈ. ਦਿਵੇਸ਼ ਕੁਮਾਰ, ਹਰਮੀਤ ਸਿੰਘ ਆਦਿ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...