Uttar Pradesh accident
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਥਾਣਾ ਜਹਾਂਗੀਰਪੁਰ ਦੇ ਕਪਨਾ ਨਹਿਰ ਵਿੱਚ ਬਰਾਤੀਆਂ ਨਾਲ ਭਰੀ ਇਕ ਈਕੋ ਕਾਰ ਪਲਟ ਗਈ। ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਬਚਾਅ ਮੁਹਿੰਮ ਚਲਾ ਕੇ ਦੋ ਲੋਕਾਂ ਨੂੰ ਬਚਾਇਆ। ਹਾਲਾਂਕਿ ਇੱਕ ਮਾਸੂਮ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਤਿੰਨ ਹੋਰ ਲੋਕ ਅਜੇ ਵੀ ਲਾਪਤਾ ਹਨ। NDRF ਦੀ ਟੀਮ ਅਜੇ ਵੀ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਮ, ਐਸਐਸਪੀ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਠ ਲੋਕ ਬੁਲੰਦਸ਼ਹਿਰ ਦੇ ਪਿੰਡ ਸ਼ੇਰਪੁਰ ਤੋਂ ਅਲੀਗੜ੍ਹ ਪਿਸਾਵਾ ਵਿਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਈਕੋ ਕਾਰ ਵਿੱਚ ਜਾ ਰਹੇ ਸਨ। ਇਸ ਦੌਰਾਨ ਜਹਾਂਗੀਰਪੁਰ ਥਾਣਾ ਖੇਤਰ ਦੀ ਕਪਨਾ ਨਹਿਰ ਵਿੱਚ ਈਕੋ ਕਾਰ ਡਿੱਗ ਗਈ।
READ ALSO: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਕੱਲ੍ਹ ਵਿੱਤ ਮੰਤਰੀ ਬਜਟ ਕਰਨਗੇ ਪੇਸ਼
ਇਸ ਹਾਦਸੇ ‘ਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਤਿੰਨ ਲੋਕਾਂ ਦੀ ਭਾਲ ਜਾਰੀ ਹੈ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬੁਲੰਦਸ਼ਹਿਰ ਦੇ ਜ਼ਿਲਾ ਮੈਜਿਸਟ੍ਰੇਟ ਸੀਪੀ ਸਿੰਘ ਨੇ ਦੱਸਿਆ ਕਿ ਜਹਾਂਗੀਰਪੁਰ ਥਾਣੇ ਦੀ ਕਪਨਾ ਨਹਿਰ ‘ਚ ਈਕੋ ਕਾਰ ਡਿੱਗ ਗਈ, ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਤਿੰਨ ਹੋਰ ਲੋਕਾਂ ਦਾ ਬਚਾਅ ਅਜੇ ਵੀ ਜਾਰੀ ਹੈ। ਐਨਡੀਆਰਐਫ ਟੀਮ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਮੁੱਖ ਮੰਤਰੀ ਨੇ ਵੀ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
Uttar Pradesh accident