Bikram Singh Majithia
ਡਰੱਗ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਪੁੱਜੇ। ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਲਗਾਈ ਗਈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ ਤੇ ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐੱਸਆਈਟੀ ਅੱਗੇ ਪੇਸ਼ ਹੋਣ ਆ ਰਿਹਾ ਹਾਂ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਖ਼ਿਲਾਫ਼ ਬੋਲਦਾ ਹਾਂ , ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ ਤੇ ਐੱਸਆਈਟੀ ਬੁਲਾ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ , ਮੰਦਭਾਗਾ ਹੈ। ਉਹਨਾਂ ਕਿਹਾ ਇਸ ਸਰਕਾਰ ਨੇ ਪੰਜਾਬ ਨੂੰ ਸਿਰਫ ਕਰਜ਼ਾ ਹੀ ਦਿੱਤਾ ਹੈ ਤੇ ਸਾਲ ਦੇ ਅੰਤ ਤੱਕ ਹਰ ਪੰਜਾਬੀ ਨੂੰ ਘੱਟੋ ਘੱਟ ਸਵਾ ਲੱਖ ਦਾ ਕਰਜ਼ਾਈ ਕਰ ਦੇਣਾ ਹੈ।
ਮਜੀਠੀਆ ਨੇ ਕਿਹਾ ਕਿ ਅੱਜ ਉਹ ਸਾਬਕਾ ਡੀ ਜੀ ਪੀ ਚਟੋਪਾਧਿਆਏ ਦੇ ਖਿਲਾਫ ਲਿਖਤੀ ਸ਼ਿਕਾਇਤ ਦੇਣ ਆਏ ਹਨ, ਜਿਸਦੀ ਜਾਇਦਾਦ ਦੀ ਜਾਂਚ ਮੰਗ ਕਰਨਗੇ। ਮਜੀਠੀਆ ਨੇ ਕਿਹਾ ਕਿ ਚਟੋਪਾਧਇਆਏ ਵਲੋਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਝੂਠਾ ਪਰਚਾ ਬਣਾਇਆ ਸੀ।
READ ALSO: ਮਾਤਮ ‘ਚ ਬਦਲੀਆਂ ਖੁਸ਼ੀਆਂ,ਰੋਡਵੇਜ਼ ਦੀ ਬੱਸ ਨਾਲ ਟਕਰਾਈ ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ; ਪੰਜ ਲੋਕਾਂ ਦੀ ਮੌਤ
ਮਜੀਠੀਆ ਨੇ ਕਿਹਾ ਚਟੋਪਾਧਿਆਏ ਦੇ ਡੀਜੀਪੀ ਕਾਰਜਕਾਲ ਦੌਰਾਨ ਹੋਏ ਕੰਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੂਸਰੇ ਪਾਸੇ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਮਜੀਠੀਆ ਦੇ ਸਮਰਥਕ ਪੁੱਜ ਗਏ ਹਨ।
Bikram Singh Majithia