ਆਈ.ਐਚ.ਐਮ ਵੱਲੋਂ ਕਰਵਾਇਆ ਜਾ ਰਿਹਾ ਉੱਦਮੀ ਪ੍ਰੋਗਰਾਮ

ਬਠਿੰਡਾ, 7 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਈ.ਐਚ.ਐਮ ਵੱਲੋਂ ਬੇਰੁਜ਼ਗਾਰਾਂ ਲਈ ਉੱਦਮੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਆਰਮੀ ਕੈਂਟ ਬਠਿੰਡਾ ਦੇ ਆਰਮੀ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੁੱਕ, ਤੰਦੂਰ ਅਤੇ ਵੱਖ-ਵੱਖ ਪਕਵਾਨਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਸਿਖਿਆਰਥੀਆਂ ਨੂੰ ਉੱਦਮੀ ਬਣਨ ਲਈ ਅਤੇ ਆਪਣਾ ਕੰਮ ਸ਼ੁਰੂ  ਕਰਨ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਗਰਾਮ ਕੋਆਰਡੀਨੇਟਰ ਰਿੱਤੂ ਬਾਲਾ ਗਰਗ ਨੇ ਸਾਂਝੀ ਕੀਤੀ।

ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਕੋਆਰਡੀਨੇਟਰ ਰਿੱਤੂ ਬਾਲਾ ਗਰਗ ਨੇ ਦੱਸਿਆ ਕਿ ਆਈ.ਐਚ.ਐਮ. ਤੋੱ ਹੁਨਰ ਸਿੱਖ ਕੇ ਅਤੇ ਸਰਕਾਰ ਦੀਆਂ ਸਬਸਿਡੀ ਵਾਲੀਆਂ ਸਕੀਮਾਂ ਦਾ ਲਾਭ ਲੈ ਕੇ ਉੱਦਮੀ ਕੋਰਸ ਵਾਲੇ ਸਿਖਿਆਰਥੀ ਸਫਲ ਉੱਦਮੀ ਬਣ ਸਕਦੇ ਹਨ।

ਇਸ ਵਰਕਸ਼ਾਪ ਵਿੱਚ ਪ੍ਰਿੰਸੀਪਲ ਰਾਜਨੀਤ ਕੋਹਲੀ ਵੱਲੋਂ ਸਿਖਿਆਰਥੀਆਂ ਨੂੰ ਖਾਣਾ ਅਤੇ ਡਰਿੰਕਸ ਪਰੋਸਣ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਵਰਕਸ਼ਾਪ ਦੌਰਾਨ ਸਟੇਟ ਬੈਂਕ ਆਫ਼ ਇੰਡੀਆ ਦੇ ਲੀਡ ਜ਼ਿਲ੍ਹਾ ਮੈਨੇਜਰ ਮੈਡਮ ਮੰਜੂ ਗਲਹੋਤਰਾ, ਐਸ.ਆਰ.ਐਲ.ਐਮ. ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ਼੍ਰੀ ਸੁਖਵਿੰਦਰ ਸਿੰਘ, ਪੰਜਾਬ ਐਗਰੋ ਤੋਂ ਸੀ.ਏ. ਸ਼੍ਰੀ ਅਮਿਤ ਬਾਂਸਲ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਧਰਮਵੀਰ ਕੌਰ, ਜਸਪ੍ਰੀਤ ਕੌਰ ਅਤੇ ਸ਼ੁਭਜੀਤ ਖੰਨਾ ਨੇ ਆਪਣੀਆਂ-ਆਪਣੀਆਂ ਸਕੀਮਾਂ ਬਾਰੇ ਸਿਖਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਸੁਰਿੰਦਰ ਚੌਹਾਨ, ਰਣਬੀਰ ਸਿੰਘ ਆਦਿ ਹਾਜ਼ਰ ਸਨ।

[wpadcenter_ad id='4448' align='none']