ਅੰਗੂਰ ਹੈ ਸਵਾਦ ‘ਤੇ ਕਈ ਫਾਇਦਿਆਂ ਨਾਲ਼ ਭਰਪੂਰ , ਇਮਿਊਨਿਟੀ ਵਧਾਉਣ ਵਿੱਚ ਵੀ ਕਰਦਾ ਹੈ ਮੱਦਦ

Date:

Benefits of Grapes

ਅੰਗੂਰ ਵਿੱਚ ਵਿਟਾਮਿਨ ਸੀ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਆਇਰਨ ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਹ ਕਸਟਰਡ ਤੋਂ ਲੈ ਕੇ ਫਰੂਟ ਸਲਾਦ ਤੱਕ ਚਾਰ ਚੰਨ ਲਗਾ ਕੇ ਸੁਆਦ ਨੂੰ ਦੁਗਣਾ ਕਰ ਦਿੰਦੇ ਹਨ। ਅੰਗੂਰ ਦਾ ਰਸ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਜਿਸ ਨੂੰ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਹ ਕੋਲੈਸਟ੍ਰੋਲ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਅੰਗੂਰ ਖੂਨ ‘ਚ ਨਾਈਟ੍ਰਿਕ ਆਕਸਾਈਡ ਦੇ ਪੱਧਰ ਨੂੰ ਕੰਟਰੋਲ ਕਰਦਾ ਹੈ, ਜਿਸ ਨਾਲ ਖੂਨ ਜੰਮਣ ਤੋਂ ਬਚਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ। ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਦਿਲ ਦੀ ਸਿਹਤ ਲਈ ਚੰਗੀ ਮੰਨੀਆਂ ਜਾਂਦੀਆਂ ਹਨ।

ਆਮ ਤੌਰ ‘ਤੇ ਨੀਂਦ ਦੀ ਕਮੀ, ਮੌਸਮ ‘ਚ ਬਦਲਾਅ, ਪਾਚਨ ਸੰਬੰਧੀ ਸਮੱਸਿਆਵਾਂ ਨੂੰ ਮਾਈਗ੍ਰੇਨ ਦਾ ਕਾਰਨ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਦੋਸਤ ਜਾਂ ਫਿਰ ਪਰਿਵਾਰਕ ਮੈਂਬਰ ਮਾਈਗ੍ਰੇਨ ਤੋਂ ਪੀੜਤ ਹਾਂ ਤਾਂ ਪੱਕੇ ਹੋਏ ਅੰਗੂਰ ਦਾ ਜੂਸ ਪੀਣ ਨਾਲ ਮਾਈਗ੍ਰੇਨ ਤੋਂ ਰਾਹਤ ਮਿਲ ਸਕਦੀ ਹੈ। ਐਂਟੀਆਕਸੀਡੈਂਟਸ ਅਤੇ ਵਿਟਾਮਿਨ ਸੀ ਨਾਲ ਭਰਪੂਰ ਅੰਗੂਰ ਦਾ ਜੂਸ ਪੀਣ ਨਾਲ ਸਰੀਰ ਨੂੰ ਕੁਦਰਤੀ ਤੌਰ ‘ਤੇ ਡੀਟੌਕਸਫਾਈ ਕਰਨ ਵਿੱਚ ਮਦਦ ਮਿਲਦੀ ਹੈ। ਇਹ ਆਕਸੀਡੇਟਿਵ ਤਣਾਅ ਨੂੰ ਘਟਾ ਕੇ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।

also read :- ਮਿਸ ਵਰਲਡ ਫਾਊਂਡੇਸ਼ਨ ਦੁਆਰਾ Nita Ambani ਨੂੰ ਕੀਤਾ ਗਿਆ ‘ਮਾਨਵਤਾਵਾਦੀ ਪੁਰਸਕਾਰ’ ਨਾਲ ਸਨਮਾਨਿਤ

ਅੰਗੂਰ ਦਾ ਸੇਵਨ ਉਨ੍ਹਾਂ ਲੋਕਾਂ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ ਜੋ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਸਰੀਰ ਵਿੱਚ ਜਮ੍ਹਾ ਗੰਦਗੀ ਨੂੰ ਦੂਰ ਕਰਕੇ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਅੰਗੂਰ ਦਾ ਜੂਸ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਪੇਟ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲ ਸਕਦੀ ਹੈ। ਅੰਗੂਰ ਦਾ ਜੂਸ ਕਬਜ਼, ਬਦਹਜ਼ਮੀ, ਥਕਾਵਟ ਵਰਗੀਆਂ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇੰਨਾ ਹੀ ਨਹੀਂ, ਇਹ ਅੰਗੂਰ ਤੁਹਾਡੇ ਪਕਵਾਨਾਂ ਦਾ ਸੁਆਦ ਵਧਾਉਂਦਾ ਹੈ ਅਤੇ ਭਾਰ ਘਟਾਉਣ ਵਿੱਚ ਵੀ ਤੁਹਾਡੀ ਮਦਦ ਕਰਦਾ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...