13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਭਪਾਤਰੀਆਂ ਨਾਲ ਵਰਚੂਅਲੀ ਕਰਨਗੇ ਗੱਲਬਾਤ

ਫਿਰੋਜ਼ਪੁਰ 11 ਮਾਰਚ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਵੱਲੋਂ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਜਿਸ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਚੂਅਲ ਪ੍ਰੋਗਰਾਮ ਤਹਿਤ ਵੱਖ ਵੱਖ ਜ਼ਿਲ੍ਹਿਆਂ ਦੇ ਪੁਰਾਣੇ ਅਤੇ ਨਵੇਂ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਫਿਰੋਜ਼ਪੁਰ ਦੇ ਵਰਚੂਅਲ ਪ੍ਰੋਗਰਾਮ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਜੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ।      

      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਅਧੀਨ 510 ਤੋਂ ਵੱਧ ਜ਼ਿਲਿਆਂ ਵਿੱਚ ਮਾਨਯੋਗ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੇ ਰੁਬਰੂ ਹੋਣਗੇ ਅਤੇ ਫਿਰੋਜ਼ਪੁਰ ਵਿਚ ਇਹ ਪ੍ਰੋਗਰਾਮ ਜੈਨਸਿਸ ਡੈਂਟਲ ਕਾਲਜ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਨਮਸਤੇ ਆਯੂਸ਼ਨ ਕਾਰਡ ਦੇ ਲਾਭਪਾਤਰੀ, ਪੀ.ਐਮ ਦਕਸ਼ ਦੇ ਲਾਭਪਾਤਰੀ ਸਮੇਤ ਅਨੂਸੁਚਿਤ ਜਾਤੀ, ਪਿੱਛੜੀ ਜਾਤੀ, ਨਗਰ ਨਿਗਮ/ਕੌਂਸਲਾ ਦੇ ਸਫਾਈ ਸੇਵਕ ਆਦਿ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਬੈਂਕ ਲੋਨ ਦਾ ਲਾਭ ਦਿੱਤਾ ਜਾਵੇਗਾ ਅਤੇ ਨਾਲ ਹੀ ਆਯੂਸ਼ਮਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਨੂੰ ਪੀਪੀਈ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਰਾਣੇ ਲਾਭਪਾਤਰੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ।ਇਸ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲੈਣ ਅਤੇ ਸਬੰਧਿਤ ਵਿਭਾਗਾਂ ਦੇ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਲਈ ਵੀ ਆਖਿਆ।            

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਡੀਡੀਐਫ ਸੋਰਭ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਗੁਰਮੀਤ ਸਿੰਘ, ਨੋਡਲ ਅਫਸਰ ਅਮਿੱਤ ਭਾਟੀਆ, ਲੀਡ ਬੈਂਕ ਮੈਨੇਜਰ ਗੀਤਾ ਮਹਿਤਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']