ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਨੂੰ ਲੈ ਕੇ ਜ਼ਰੂਰੀ ਖ਼ਬਰ !

Important news about buses

Important news about buses ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਸੂਬੇ ਭਰ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ ਕਿਉਂਕਿ ਰੋਡਵੇਜ਼, ਪਨਬੱਸ ਦੇ ਠੇਕਾ ਅਤੇ ਕੱਚਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਫਿਲਹਾਲ ਲਈ ਵਾਪਸ ਲੈ ਲਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਦੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਸਹਿਮਤੀ ਬਣ ਗਈ, ਜਿਸ ਤੋਂ ਬਾਅਦ ਅੱਜ ਦੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਗਿਆ ਸੀ ਕਿ 13 ਮਾਰਚ ਮਤਲਬ ਕਿ ਅੱਜ ਸੂਬੇ ਅੰਦਰ ਕੋਈ ਵੀ ਸਰਕਾਰੀ ਬੱਸ ਨਹੀਂ ਚੱਲੇਗੀ।

ALSO READ :- ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’,

ਫਿਲਹਾਲ ਬੱਸਾਂ ਦੀ ਹੜਤਾਲ ਮੁਲਤਵੀ ਹੋਣ ਤੋਂ ਬਾਅਦ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਲੋਕ ਆਰਾਮ ਨਾਲ ਆਪਣੀ ਮੰਜ਼ਿਲ ‘ਤੇ ਪਹੁੰਚ ਸਕਦੇ ਹਨ।Important news about buses

[wpadcenter_ad id='4448' align='none']