ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

ਫ਼ਰੀਦਕੋਟ 13 ਮਾਰਚ,2024

 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਇਆ ਗਿਆ ।

 ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਅਵੇਅਰਨੈੱਸ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000  ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ  4000/-ਰੁ: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਅਵੇਰਨੈਂਸ ਕੈਪ ਦੌਰਾਨ ਉਹਨਾਂ ਵੱਲੋਂ ਲੋਕਾਂ ਨੂੰ ਬੱਚਿਆਂ ਤੋਂ ਮਜਦੂਰੀ, ਭਿੱਖਿਆ ਅਤੇ ਰੈਗ ਪਿਕਿੰਗ ਆਦਿ ਨਾਂ ਕਰਵਾ ਕੇ ਬੱਚਿਆਂ ਨੂੰ ਲਗਾਤਾਰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਉਪਰੰਤ ਪ੍ਰੋਟੈਕਸ਼ਨ ਅਫਸਰ ਐਨ.ਆਈ.ਸੀ. ਸੁਮਨਦੀਪ ਸਿੰਘ ਵੱਲੋਂ ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ ਬਾਰੇ ਵਿਸਥਾਰ ਪੂਰਵਕ ਦੱਸਿਆ ਕਿ ਇਸ ਕਾਨੂੰਨ ਤਹਿਤ ਬਾਲ ਵਿਆਹ ਇੱਕ ਗੈਰ ਜਮਾਨਤੀ ਅਪਰਾਧ ਹੈ। ਇਸ ਤਹਿਤ ਵਿਆਹ ਲਈ ਲੜਕੇ ਦੀ ਉਮਰ ਘੱਟ ਤੋਂ ਘੱਟ 21 ਸਾਲ ਅਤੇ ਲੜਕੀ ਦੀ ਉਮਰ ਘੱਟ ਤੋਂ ਘੱਟ 18 ਸਾਲ ਹੋਣੀ ਚਾਹੀਦੀ ਹੈ। ਜੇਕਰ ਕੋਈ ਵਿਅਕਤੀ 18 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਵਿਆਹ ਕਰੇਗਾ ਤਾਂ ਉਸਨੂੰ 2 ਸਾਲ ਦੀ ਕਠੋਰ ਸਜਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਇਸ ਕਾਨੂੰਨ ਤਹਿਤ ਛੋਟੀ ਉਮਰ ਵਿੱਚ ਵਿਆਹ ਕਰਨ ਲਈ ਪ੍ਰਚਾਰ ਕਰਨ ਵਾਲੇ ਅਤੇ ਵਿਆਹ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੇ ਖਿਲਾਫ ਵੀ ਸਜਾ ਦਾ ਨਿਯਮ ਹੈ।

 ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਸੋਸ਼ਲ ਵਰਕਰ ਰਮਨਪ੍ਰੀਤ ਕੌਰ ਬਰਾੜ, ਡਾਟਾ ਐਨਾਲਿਸਟ ਦਵਿੰਦਰ ਕੌਰ ਤੋਂ ਇਲਾਵਾ ਸਮਾਜ ਸੇਵੀ ਓਂਕਾਰ ਨਾਥ ਪਾਂਡੇ ਵੀ ਸ਼ਾਮਲ ਸਨ। 

[wpadcenter_ad id='4448' align='none']