18 OTT ਪਲੇਟਫਾਰਮਾਂ ‘ਤੇ ਪਾਬੰਦੀ, ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਸਰਕਾਰ ਨੇ ਚੁੱਕਿਆ ਵੱਡਾ ਕਦਮ

Union Minister Anurag Thakur

Union Minister Anurag Thakur

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਚਿਤਾਵਨੀਆਂ ਦੇ ਬਾਵਜੂਦ, ਅਸ਼ਲੀਲ ਸਮੱਗਰੀ ਦਿਖਾਉਣ ਵਿਰੁੱਧ ਕਾਰਵਾਈ ਕਰਦੇ ਹੋਏ, ਸਰਕਾਰ ਨੇ 18 OTT ਪਲੇਟਫਾਰਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ 19 ਵੈੱਬਸਾਈਟਾਂ, 10 ਐਪਸ, 57 ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਨ੍ਹਾਂ ਪਲੇਟਫਾਰਮਾਂ ਨੂੰ ਰਚਨਾਤਮਕਤਾ ਦੇ ਨਾਂ ‘ਤੇ ਅਸ਼ਲੀਲਤਾ ਪਰੋਸਣ ਲਈ ਚਿਤਾਵਨੀ ਦਿੱਤੀ ਸੀ। ਹਾਲ ਹੀ ਵਿੱਚ ਇਸ ਸਬੰਧੀ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਸੀ।

READ ALSO: ਬੀਬੀ ਜਗੀਰ ਕੌਰ ਦੀ ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ, SAD ਦੀ ਸੀਨੀਅਰ ਲੀਡਰਸ਼ਿਪ ਪਹੁੰਚੀ ਬੈਗੋਵਾਲ

ਇਤਰਾਜ਼ਯੋਗ ਅਤੇ ਅਸ਼ਲੀਲ ਸਮੱਗਰੀ ਦਿਖਾਉਣ ਵਾਲੇ ਇਨ੍ਹਾਂ ਪਲੇਟਫਾਰਮਾਂ ‘ਤੇ ਦੇਸ਼ ਭਰ ‘ਚ ਪਾਬੰਦੀ ਲਗਾਈ ਗਈ ਹੈ। ਸਮਾਚਾਰ ਏਜੰਸੀ ਏਐਨਆਈ ਨੇ 14 ਮਾਰਚ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਕਦਮ ਦੀ ਜਾਣਕਾਰੀ ਦਿੱਤੀ। ਰਿਪੋਰਟ ‘ਚ ਦੱਸਿਆ ਗਿਆ ਕਿ ਇਨ੍ਹਾਂ ਪਲੇਟਫਾਰਮਾਂ ਨੂੰ ਸਰਕਾਰ ਵੱਲੋਂ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਕਈ ਚਿਤਾਵਨੀਆਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹਾਲ ਹੀ ‘ਚ IB ਮੰਤਰਾਲੇ ਨੇ 18 OTT ਪਲੇਟਫਾਰਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ 19 ਵੈੱਬਸਾਈਟਾਂ, 10 ਐਪਸ, 57 ਸੋਸ਼ਲ ਮੀਡੀਆ ਹੈਂਡਲਜ਼ ਨੂੰ ਬਲਾਕ ਕੀਤਾ ਗਿਆ ਹੈ।

Union Minister Anurag Thakur

[wpadcenter_ad id='4448' align='none']