ਮੋਗਾ, 14 ਮਾਰਚ:
ਪਸੂ ਪਾਲਣ ਵਿਭਾਗ ਮੋਗਾ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋ ਬਚਾਉਣ ਲਈ ਟੀਕਾਕਰਨ ਮੁਹਿੰਮ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾ ਕੇ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕਰ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਤਹਿਤ 17 ਦਿਨਾਂ ਵਿੱਚ 62 ਹਜ਼ਾਰ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਸੂ ਪਾਲਣ ਵਿਭਾਗ ਵੱਲੋ ਮੋਗਾ ਜ਼ਿਲ੍ਹੇ ਵਿੱਚ ਗੋਟ ਪੋਕਸ ਵੈਕਸੀਨ ਦੀਆਂ 1 ਲੱਖ 8 ਹਜ਼ਾਰ ਖੁਰਾਕਾਂ ਭੇਜੀਆ ਗਈਆਂ ਹਨ। ਮੋਗਾ ਵਿੱਚ ਘਰ-ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ ਵਿੱਚ 30 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਪਸੂ ਪਾਲਣ ਵਿਭਾਗ ਮੋਗਾ ਡਾ.ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਸ੍ਰ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆ 25 ਲੱਖ ਖੁਰਾਕਾਂ ਖਰੀਦੀਆਂ ਹਨ। ਉਹਨਾਂ ਕਿਹਾ ਕਿ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਹੈ।
ਉਹਨਾ ਨੇ ਕਿਹਾ ਕਿ ਪਸੂ ਪਾਲਣ ਵਿਭਾਗ ਦੀਆ ਟੀਮਾਂ ਵੱਲੋ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਹਨਾ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਸਟਾਫ਼ ਨੂੰ ਗਊਵੰਸ਼ ਦੇ ਸਤ ਫ਼ੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿੱਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਉਹਨਾਂ ਨੇ ਪਸੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਟੀਕਾਕਰਨ ਦਾ ਪਸੂਆਂ ਉਪਰ ਕੋਈ ਦੁਰਪ੍ਰਭਾਵ ਨਹੀਂ ਪੈਦਾ ਸਗੋਂ ਗੋਕਿਆਂ ਨੂੰ ਅਗਾਂਊਂ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋ ਬਚਿਆ ਜਾ ਸਕਦਾ ਹੈ।
ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਗੋਟ ਪੋਕਸ ਵੈਕਸੀਨੇਸ਼ਨ ਜ਼ੋਰਾਂ ‘ਤੇ
[wpadcenter_ad id='4448' align='none']