Assembly Election Dates
ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਸ਼ਨੀਵਾਰ ਦੁਪਹਿਰ 3 ਵਜੇ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ ਹੈ। ਚੋਣ ਕਮਿਸ਼ਨ ਇੱਕ ਪ੍ਰੈਸ ਕਾਨਫਰੰਸ ਰਾਹੀਂ ਦੇਸ਼ ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗਾ। ਚੋਣਾਂ ਦਾ ਐਲਾਨ ਹੁੰਦੇ ਹੀ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ।
ਦੱਸ ਦੇਈਏ ਕਿ ਨਵੇਂ ਨਿਯੁਕਤ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।
ਲੋਕ ਸਭਾ ਚੋਣਾਂ 2024 ਦੇ ਪ੍ਰੋਗਰਾਮ ਦਾ ਐਲਾਨ ਹੋਣ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਚੋਣ ਕਮਿਸ਼ਨਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਚੋਣਾਂ ਨੂੰ ਸਹੀ ਢੰਗ ਨਾਲ ਕਿਵੇਂ ਕਰਵਾਉਣਾ ਹੈ, ਇਸ ਦੌਰਾਨ ਕਿੰਨੀ ਫੋਰਸ ਤਾਇਨਾਤ ਕੀਤੀ ਜਾਵੇਗੀ, ਚੋਣਾਂ ਕਿੰਨੇ ਪੜਾਵਾਂ ਵਿਚ ਕਰਵਾਈਆਂ ਜਾ ਸਕਦੀਆਂ ਹਨ ਅਤੇ ਕਿਹੜੇ-ਕਿਹੜੇ ਰਾਜਾਂ ਵਿਚ ਚੋਣਾਂ ਪਹਿਲਾਂ ਅਤੇ ਕਿਹੜੇ-ਕਿਹੜੇ ਰਾਜਾਂ ਵਿਚ ਬਾਅਦ ਵਿਚ ਕਰਵਾਈਆਂ ਜਾ ਸਕਦੀਆਂ ਹਨ। ਵਰਗੇ ਕਈ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਦੋ ਨਵੇਂ ਚੋਣ ਕਮਿਸ਼ਨਰਾਂ ਨੂੰ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
ਪਿਛਲੀ ਵਾਰ 2019 ‘ਚ ਆਮ ਚੋਣਾਂ ਦੀ ਤਰੀਕ 10 ਮਾਰਚ ਨੂੰ ਐਲਾਨੀ ਗਈ ਸੀ। ਪਿਛਲੀ ਵਾਰ ਲੋਕ ਸਭਾ ਚੋਣਾਂ 11 ਅਪ੍ਰੈਲ ਤੋਂ 19 ਮਈ ਤੱਕ ਪੜਾਅਵਾਰ ਹੋਈਆਂ ਸਨ। ਪਿਛਲੀ ਵਾਰ ਇੱਥੇ 67.1% ਵੋਟਿੰਗ ਹੋਈ ਸੀ। ਜਦਕਿ ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਕਰੀਬ 97 ਕਰੋੜ ਲੋਕ ਵੋਟ ਪਾਉਣਗੇ। ਕਮਿਸ਼ਨ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਚੋਣਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕਈ ਨਵੇਂ ਕਦਮ ਚੁੱਕੇ ਜਾਣਗੇ।
READ ALSO; ਕਾਂਗਰਸ ਦੇ ਵਿਧਾਇਕ ਰਾਜਕੁਮਾਰ ਚੱਬੇਵਾਲ ਆਪ ‘ਚ ਸਾਮਲ !
ਦੱਸ ਦਈਏ ਕਿ ਲੋਕ ਸਭਾ ਚੋਣਾਂ ਲਈ ਸਾਰੀਆਂ ਵਿਰੋਧੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਭਾਜਪਾ, ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਪਿਛਲੀ ਵਾਰ 2019 ਵਿੱਚ, ਆਮ ਚੋਣਾਂ 11 ਅਪ੍ਰੈਲ ਤੋਂ 19 ਮਈ ਦਰਮਿਆਨ ਸੱਤ ਪੜਾਵਾਂ ਵਿੱਚ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।
Assembly Election Dates