ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਵਾਪਰੀ ਸੀ ਬੇਅਦਬੀ ਦੀ ਘਟਨਾ

- At the behest of Honeypreet

– At the behest of Honeypreet
ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ।  SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਗ੍ਰਿਫਤਾਰ ਕੀਤਾ ਸੀ। ਉਸ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ।

ਵਰਨਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਇਸ ਮਾਮਲੇ ਵਿੱਚ 7 ​​ਜੁਲਾਈ 2020 ਨੂੰ ਐਸਆਈਟੀ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਸੀ। ਇਸ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਪਰੋਕਤ ਤਿੰਨੇ ਮੈਂਬਰ ਉਦੋਂ ਤੋਂ ਭਗੌੜੇ ਸਨ ਪਰ 9 ਫਰਵਰੀ ਨੂੰ ਪ੍ਰਦੀਪ ਕਲੇਰ ਨੂੰ ਐਸਆਈਟੀ ਅਤੇ ਪੰਜਾਬ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਐਸਆਈਟੀ ਪ੍ਰਦੀਪ ਕਲੇਰ ਦਾ ਰਿਮਾਂਡ ਲੈ ਕੇ ਇਸ ਮਾਮਲੇ ਵਿੱਚ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਇਸੇ ਪੁੱਛਗਿੱਛ ਦੌਰਾਨ ਪ੍ਰਦੀਪ ਕਲੇਰ ਵੱਲੋਂ ਦਰਜ ਕਰਵਾਏ ਬਿਆਨਾਂ ਵਿੱਚ ਉਸ ਨੇ ਕਿਹਾ ਹੈ ਕਿ ਬੇਅਦਬੀ ਕਾਂਡ ਨੂੰ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਜਿਸ ਕਾਰਨ ਡੇਰਾ ਮੁਖੀ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ।

also read :- ਹਰਿਆਣਾ ਦੇ ਨਵੇਂ ਮੁੱਖ ਮੰਤਰੀ ਸੈਣੀ ਦੀ ਪਹਿਲੀ ਦਿੱਲੀ ਫੇਰੀ: ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਇਸ ਮਾਮਲੇ ਵਿੱਚ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਹ 1987 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਡੇਰਾ ਮੁਖੀ ਵੱਲੋਂ ਉਸ ਨੂੰ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਉਸ ਦਾ ਕੰਮ ਸਿਆਸਤਦਾਨਾਂ ਨੂੰ ਮਿਲਣਾ ਸੀ। ਬਿਆਨਾਂ ਅਨੁਸਾਰ ਮਾਰਚ ਜਾਂ ਅਪ੍ਰੈਲ 2015 ਵਿੱਚ ਉਸ ਨੇ ਕਿਸੇ ਕੰਮ ਲਈ ਦਿੱਲੀ ਜਾਣਾ ਸੀ। ਇਸ ਦੌਰਾਨ ਬਾਬਾ ਨੇ ਉਸ ਨੂੰ ਬੁਲਾਇਆ। ਜਿੱਥੇ ਰਾਮ ਰਹੀਮ, ਹਨੀਪ੍ਰੀਤ, ਰਾਕੇਸ਼ ਕੁਮਾਰ ਉਰਫ ਰਾਕੇਸ਼ ਦਿੜਬਾ, ਸੰਦੀਪ ਬਰੇਟਾ, ਹਰਸ਼ ਧੂਰੀ, ਮਹਿੰਦਰਪਾਲ ਬਿੱਟੂ ਕੋਟਕਪੂਰਾ, ਗੁਲਾਬ ਉਰਫ ਗੁਲਾਬੂ, ਗੁਰਲੀਨ ਉਰਫ ਰਾਕੇਸ਼ ਕੁਮਾਰ ਮੌਜੂਦ ਸਨ।At the behest of Honeypreet

[wpadcenter_ad id='4448' align='none']