ਹਿਮਾਚਲ ਪ੍ਰਦੇਸ਼ ‘ਚ ਕਦੋਂ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ

When will the votes be held?

 When will the votes be held? ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ ਲਈ ਵੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਚੋਣ ਕਮਿਸ਼ਨ ਨੇ ਸਾਰੀਆਂ 4 ਸੀਟਾਂ ‘ਤੇ ਵੋਟਿੰਗ ਅਤੇ ਨਤੀਜਿਆਂ ਦੀਆਂ ਤਾਰੀਖ਼ਾ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਹਿਮਾਚਲ ਦੀਆਂ ਸਾਰੀਆਂ 4 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। 

ਲੋਕ ਸਭਾ ਚੋਣਾਂ 7 ਪੜਾਵਾਂ ਵਿਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਹਿਮਾਚਲ ਵਿਚ 4 ਲੋਕ ਸਭਾ ਸੀਟਾਂ ਵਿਚੋਂ 3 ‘ਤੇ ਫਿਲਹਾਲ ਭਾਜਪਾ ਦਾ ਕਬਜ਼ਾ ਹੈ ਜਦਕਿ ਇਕ ਸੀਟ ਕਾਂਗਰਸ ਕੋਲ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਸੂਪੜਾ ਸਾਫ ਹੋ ਗਿਆ ਸੀ ਅਤੇ ਭਾਜਪਾ ਨੇ ਚਾਰੋਂ ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ ਪਰ ਫਿਰ ਮੰਡੀ ਤੋਂ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦਾ ਦਿਹਾਂਤ ਹੋਣ ਮਗਰੋਂ ਇਸ ਸੀਟ ‘ਤੇ ਜ਼ਿਮਨੀ ਚੋਣ ਕਰਵਾਈ ਗਈ, ਜਿਸ ਵਿਚ ਕਾਂਗਰਸ ਦੀ ਪ੍ਰਤਿਭਾ ਸਿੰਘ ਨੇ ਜਿੱਤ ਦਰਜ ਕੀਤੀ। ਉੱਥੇ ਹੀ ਸ਼ਿਮਲਾ, ਕਾਂਗੜਾ ਅਤੇ ਹਮੀਰਪੁਰ ਸੀਟ ‘ਤੇ ਭਾਜਪਾ ਦਾ ਕਬਜ਼ਾ ਹੈ।

also read :- ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਹਿਮਾਚਲ ਵਿਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਹੁਣ ਤੱਕ ਭਾਜਪਾ ਨੇ ਉਮੀਦਵਾਰਾਂ ਦੀਆਂ ਦੋ ਲਿਸਟਾਂ ਜਾਰੀ ਕੀਤੀਆਂ ਹਨ। ਜਿਸ ਵਿਚ ਹਿਮਾਚਲ ਦੀਆਂ ਦੋ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਹ ਦੋ ਸੀਟਾਂ- ਹਮੀਰਪੁਰ ਅਤੇ ਸ਼ਿਮਲਾ ਹਨ। ਹਮੀਰਪੁਰ ਤੋਂ ਜਿੱਥੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ 5ਵੀਂ ਵਾਰ ਮੌਕਾ ਦਿੱਤਾ ਗਿਆ ਹੈ, ਤਾਂ ਸ਼ਿਮਲਾ ਤੋਂ ਵੀ ਮੌਜੂਦਾ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੂੰ ਹੀ ਮੌਕਾ ਦਿੱਤਾ ਗਿਆ ਹੈ। ਮੰਡੀ ਅਤੇ ਕਾਂਗੜਾ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਭਾਜਪਾ ਨੇ ਨਹੀਂ ਕੀਤਾ ਹੈ। ਉੱਥੇ ਹੀ ਕਾਂਗਰਸ ਵਲੋਂ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।When will the votes be held?

[wpadcenter_ad id='4448' align='none']