Friday, January 17, 2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ 

Date:

ਫ਼ਰੀਦਕੋਟ 17 ਮਾਰਚ 2024

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-  ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ਤੇ ਮਨਾਹੀ ਹੋਵੇਗੀ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।

 ਉਹਨਾਂ ਕਿਹਾ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਟੀ ਗਾਰਡਜ਼, ਜਿਨ੍ਹਾਂ ਨੂੰ ਜੈਡ ਪਲੱਸ ਸਕਿਉਰਟੀ ਮਿਲੀ ਹੋਵੇ ਤੇ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਤੇ ਲਾਗੂ ਨਹੀ ਹੋਵੇਗਾ।

 ਇਹ ਹੁਕਮ 12.05.2024  ਤੱਕ ਲਾਗੂ ਰਹਿਣਗੇ।

Share post:

Subscribe

spot_imgspot_img

Popular

More like this
Related

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਮਾਨਸਾ, 17 ਜਨਵਰੀ :ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ...

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ (000) –              " ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।" ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ।           ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ 'ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।            ਉਹਨਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ 'ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।            ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।ਸ੍ਰ ਮੁੰਡੀਆਂ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸ਼੍ਰੀ ਭੈਣੀ ਸਾਹਿਬ - ਪਿੰਡ ਰਾਈਆਂ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਜਾਵੇਗਾ।           ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਮੰਤਰੀ ਸ੍ਰ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਡਾਕਟਰ ਪੱਲਵੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਸ਼੍ਰੀ ਗੁਰਮੀਤ ਕੁਮਾਰ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।